ਪਟਿਆਲਾ ਪੁਲਿਸ ਵੱਲੋਂ ਇੱਕ ਸਾਲ ਵਿੱਚ 1600 ਤੋਂ ਵੱਧ ਐੱਫਆਈਆਰ ਦਰਜ : ਵਰੁਣ ਸ਼ਰਮਾ
ਪਟਿਆਲਾ, 26 ਅਪ੍ਰੈਲ (ਹਿੰ.ਸ.)। ਯੁੱਧ ਨਸ਼ਿਆਂ ਵਿਰੁੱਧ ਤਹਿਤ ਫਲੈਗਸ਼ਿਪ ਪ੍ਰੋਗਰਾਮ “ਸੰਪਰਕ 2026” ਅਧੀਨ ਅੱਜ ਪਟਿਆਲਾ ਵਿਖੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ ਵਰੁਣ ਸ਼ਰਮਾ, ਐੱਸ. ਪੀ ਵੈਭਵ ਚੌਧਰੀ ਸਮੇਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਪਿੰਡਾਂ ਤੋਂ ਆ
ਮੀਟਿੰਗ ਦੌਰਾਨ ਐੱਸ. ਐੱਸ. ਪੀ ਵਰੁਣ ਸ਼ਰਮਾ, ਅਧਿਕਾਰੀ ਅਤੇ ਪਤਵੰਤੇ।


ਪਟਿਆਲਾ, 26 ਅਪ੍ਰੈਲ (ਹਿੰ.ਸ.)। ਯੁੱਧ ਨਸ਼ਿਆਂ ਵਿਰੁੱਧ ਤਹਿਤ ਫਲੈਗਸ਼ਿਪ ਪ੍ਰੋਗਰਾਮ “ਸੰਪਰਕ 2026” ਅਧੀਨ ਅੱਜ ਪਟਿਆਲਾ ਵਿਖੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ ਵਰੁਣ ਸ਼ਰਮਾ, ਐੱਸ. ਪੀ ਵੈਭਵ ਚੌਧਰੀ ਸਮੇਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਪਿੰਡਾਂ ਤੋਂ ਆਏ ਪੰਚ-ਸਰਪੰਚਾਂ, ਵਲੰਟੀਅਰਜ਼ ਅਤੇ ਆਮ ਜਨਤਾ ਨੇ ਸ਼ਿਰਕਤ ਕੀਤੀ।

ਐੱਸ.ਐੱਸ. ਪੀ ਵਰੁਣ ਸ਼ਰਮਾ ਨੇ ਦਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਜਨਤਾ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਹਨਾਂ ਦੇ ਸੁਝਾਅ ਅਤੇ ਫੀਡਬੈਕ ਪ੍ਰਾਪਤ ਕਰਨਾ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਖੁੱਲ੍ਹਾ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਨਸ਼ਿਆਂ ਦੇ ਖਿਲਾਫ ਜੰਗ ਨੂੰ ਜੰਗੀ ਪੱਧਰ ‘ਤੇ ਲੜਨ ਲਈ ਸਾਂਝੇ ਯਤਨਾਂ ਦੀ ਲੋੜ ਉਤੇ ਜ਼ੋਰ ਦਿੱਤਾ ਗਿਆ। ਐੱਸ. ਐੱਸ. ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਇਕ ਸਾਲ ਦੌਰਾਨ 1600 ਤੋਂ ਵੱਧ ਐੱਫ ਆਈ ਆਰਜ਼ ਦਰਜ ਕੀਤੀਆਂ ਗਈਆਂ ਹਨ, ਜੋ ਕਿ ਨਸ਼ਾ ਤਸਕਰੀ ਅਤੇ ਸੰਬੰਧਤ ਅਪਰਾਧਾਂ ਖਿਲਾਫ ਕੀਤੀ ਗਈ ਸਖ਼ਤ ਕਾਰਵਾਈ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਜਨਤਾ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ ਅਤੇ ਆਗਾਮੀ ਸਮੇਂ ਵਿੱਚ ਵੀ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਸਿਰਫ ਪਰੰਪਰਾਗਤ ਤਰੀਕਿਆਂ ਨਾਲ ਹੀ ਨਹੀਂ, ਸਗੋਂ ਨਵੀਆਂ ਰਣਨੀਤੀਆਂ ਅਪਣਾ ਕੇ ਵੀ ਨਸ਼ਾ ਤਸਕਰੀ ਦੇ ਜਾਲ ਨੂੰ ਤੋੜ ਰਹੀ ਹੈ। ਸਪਲਾਈ ਚੈਨ ਨੂੰ ਤੋੜਨ ਤੋਂ ਬਾਅਦ ਵੀ ਸੰਬੰਧਤ ਅਪਰਾਧੀਆਂ ਉਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਇਸ ਗੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਨਾ ਹੋ ਸਕਣ। ਮੀਟਿੰਗ ਦੌਰਾਨ ਪਿੰਡਾਂ ਤੋਂ ਆਏ ਪੰਚਾਂ ਅਤੇ ਸਰਪੰਚਾਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਤਾਂ ਜੋ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਸਥਿਤੀ ਬਾਰੇ ਸਿੱਧੀ ਜਾਣਕਾਰੀ ਮਿਲ ਸਕੇ। ਪੁਲਿਸ ਅਧਿਕਾਰੀਆਂ ਨੇ ਏਰੀਆ ਵਾਇਜ਼ ਫੀਡਬੈਕ ਲੈਂਦੇ ਹੋਏ ਸੰਬੰਧਤ ਡੀਐਸਪੀਜ਼ ਅਤੇ ਐਸ ਐੱਚ ਓਜ਼ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਐੱਸ. ਐੱਚ. ਓ ਜਸਪ੍ਰੀਤ ਸਿੰਘ ਕਾਹਲੋ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਵੱਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਨਵੀਂ ਸੋਚ ਨਾਲ ਕਾਰਵਾਈ ਕੀਤੀ ਗਈ, ਜਿਸ ਵਿੱਚ ਗੱਡੀਆਂ ਵਿੱਚ ਸ਼ਰਾਬ ਪੀਣ ਵਾਲਿਆਂ ਨੂੰ ਸਖ਼ਤ ਸਬਕ ਸਿਖਾਉਣ ਲਈ ਡੱਡੂ ਬੈਠਕਾਂ ਲਗਵਾਈਆਂ ਗਈਆਂ। ਪੁਲਿਸ ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਸੰਪਰਕ ਵਿੱਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਜਾਂ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ, ਤਾਂ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਮੀਟਿੰਗ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਇਹ ਸੰਦੇਸ਼ ਦਿੱਤਾ ਗਿਆ ਕਿ ਜਦੋਂ ਪੁਲਿਸ ਅਤੇ ਜਨਤਾ ਇਕੱਠੇ ਹੋ ਕੇ ਕੰਮ ਕਰਦੇ ਹਨ, ਤਾਂ ਕੋਈ ਵੀ ਚੁਣੌਤੀ ਅਸੰਭਵ ਨਹੀਂ ਰਹਿੰਦੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande