ਪੰਜਾਬ ਤੇ ਚੰਡੀਗੜ੍ਹ ਵਿੱਚ ਪਾਰਾ 45 ਡਿਗਰੀ ਤੋਂ ਪਾਰ ਪਹੁੰਚਿਆ
ਚੰਡੀਗੜ੍ਹ, 26 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਇਸ ਵਾਰ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੀਜ਼ਨ ਵਿੱਚ ਪਹਿਲੀ ਵਾਰ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਫਰੀਦਕੋਟ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾ
ਗਰਮੀ ਦੀ ਫਾਈਲ ਫੋਟੋ।


ਚੰਡੀਗੜ੍ਹ, 26 ਅਪ੍ਰੈਲ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਇਸ ਵਾਰ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੀਜ਼ਨ ਵਿੱਚ ਪਹਿਲੀ ਵਾਰ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਫਰੀਦਕੋਟ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ ਲਗਭਗ 4.9 ਡਿਗਰੀ ਵੱਧ ਚੱਲ ਰਿਹਾ ਹੈ।

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਅੱਜ ਹੀਟ ਵੇਵ ਅਤੇ ਵਾਰਮ ਨਾਈਟ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 27 ਤੋਂ 30 ਅਪ੍ਰੈਲ ਤੱਕ ਹੀਟ ਵੇਵ, ਵਾਰਮ ਨਾਈਟ, ਬਿਜਲੀ ਕੜਕਣ ਅਤੇ ਤੇਜ਼ ਹਵਾਵਾਂ ਲਈ ਵੀ ਯੈਲੋ ਅਲਰਟ ਜਾਰੀ ਰਹੇਗਾ। ਚੰਡੀਗੜ੍ਹ ਵਿੱਚ ਦੋ ਦਿਨ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਹਵਾਵਾਂ ਦੀ ਰਫ਼ਤਾਰ 40–50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਘਰ ਤੋਂ ਬਾਹਰ ਜਾਣ ਤੋਂ ਬਚਿਆ ਜਾਵੇ ਅਤੇ ਪਾਣੀ ਅਤੇ ਖੁਰਾਕ ਦਾ ਖਾਸ ਧਿਆਨ ਰੱਖਿਆ ਜਾਵੇ।

ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ 42.2, ਪਟਿਆਲਾ 42.5, ਬਠਿੰਡਾ 42.2, ਜਦਕਿ ਬਠਿੰਡਾ ਏਅਰਪੋਰਟ 44.2 ਡਿਗਰੀ ਤੱਕ ਪਹੁੰਚ ਗਿਆ। ਅੰਮ੍ਰਿਤਸਰ 40.3 ਅਤੇ ਫਾਜ਼ਿਲਕਾ 40.3 ਡਿਗਰੀ ਦਰਜ ਕੀਤੇ ਗਏ। 35 ਤੋਂ 40 ਡਿਗਰੀ ਦੇ ਵਿਚਕਾਰ ਰਹਿਣ ਵਾਲੇ ਸ਼ਹਿਰਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਸ਼ਾਮਲ ਹਨ।

ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ ਅਤੇ ਲੁਧਿਆਣਾ ਵਿੱਚ ਵਾਰਮ ਨਾਈਟ ਦੀ ਸਥਿਤੀ ਰਹੇਗੀ।

ਮੌਸਮ ਵਿਗਿਆਨੀਆਂ ਮੁਤਾਬਕ ਉੱਤਰੀ ਭਾਰਤ ਦੇ ਉੱਪਰ ਪੱਛਮੀ ਵਿਖਰਾਅ ਸਰਗਰਮ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। 27 ਅਪ੍ਰੈਲ ਤੋਂ 1 ਮਈ ਦਰਮਿਆਨ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ 2 ਤੋਂ 4 ਡਿਗਰੀ ਤੱਕ ਘਟੋਤਰੀ ਆ ਸਕਦੀ ਹੈ।

ਅਗਲੇ ਤਿੰਨ ਦਿਨਾਂ ਦਾ ਅਨੁਮਾਨ

-

27 ਅਪ੍ਰੈਲ: ਕਈ ਜ਼ਿਲ੍ਹਿਆਂ ਵਿੱਚ ਲੂ ਅਤੇ ਵਾਰਮ ਨਾਈਟ, ਕੁਝ ਥਾਵਾਂ ‘ਤੇ ਤੇਜ਼ ਹਵਾਵਾਂ (40–50 ਕਿਮੀ/ਘੰਟਾ) ਅਤੇ ਬਿਜਲੀ ਨਾਲ ਬਾਰਿਸ਼ ਦੀ ਸੰਭਾਵਨਾ।

-

28 ਅਪ੍ਰੈਲ: ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਅਤੇ 30–40 ਕਿਮੀ/ਘੰਟਾ ਦੀ ਰਫ਼ਤਾਰ ਨਾਲ ਹਵਾਵਾਂ।

-

29 ਅਪ੍ਰੈਲ: ਕਈ ਇਲਾਕਿਆਂ ਵਿੱਚ ਹਨ੍ਹੇਰੀ-ਤੂਫ਼ਾਨ, ਬਿਜਲੀ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande