ਲੁਧਿਆਣਾ ‘ਚ 40 ਦਿਨਾਂ ਦੀ ਬੱਚੀ ਨੂੰ ਬੰਧਕ ਬਣਾਇਆ, 4 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਰੈਸਕਿਊ
ਲੁਧਿਆਣਾ, 27 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਜੋਧੇਵਾਲ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਨੇ 40 ਦਿਨਾਂ ਦੀ ਮਾਸੂਮ ਬੱਚੀ ਨੂੰ ਚੁੱਕ ਕੇ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ ਅਤੇ ਜਾਨੋਂ ਮਾਰਣ ਦੀਆਂ ਧਮਕੀਆਂ ਦੇਣ ਲੱਗ ਪਿਆ। ਕਰੀਬ 4 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪੁਲਿਸ ਨ
ਲੁਧਿਆਣਾ ‘ਚ 40 ਦਿਨਾਂ ਦੀ ਬੱਚੀ ਨੂੰ ਬੰਧਕ ਬਣਾਇਆ, 4 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਰੈਸਕਿਊ


ਲੁਧਿਆਣਾ, 27 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਜੋਧੇਵਾਲ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਨੇ 40 ਦਿਨਾਂ ਦੀ ਮਾਸੂਮ ਬੱਚੀ ਨੂੰ ਚੁੱਕ ਕੇ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ ਅਤੇ ਜਾਨੋਂ ਮਾਰਣ ਦੀਆਂ ਧਮਕੀਆਂ ਦੇਣ ਲੱਗ ਪਿਆ। ਕਰੀਬ 4 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਸੁਰੱਖਿਅਤ ਬਚਾ ਲਿਆ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

ਮਿਲੀ ਜਾਣਕਾਰੀ ਅਨੁਸਾਰ, ਹਰਨਾਲ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਪੁੱਤਰ ਗੁਰਅਨਮੋਲ ਸਿੰਘ ਅਕਸਰ ਉਸ ਤੋਂ ਪੈਸੇ ਮੰਗਦਾ ਸੀ ਅਤੇ ਨਾ ਦੇਣ ‘ਤੇ ਧਮਕੀਆਂ ਦਿੰਦਾ ਸੀ। ਇਸ ਸਬੰਧੀ ਪਹਿਲਾਂ ਵੀ ਥਾਣਾ ਬਸਤੀ ਜੋਧੇਵਾਲ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਹ ਘਟਨਾ ਐਤਵਾਰ ਰਾਤ ਦੀ ਹੈ। ਦੋਸ਼ੀ ਗੁਰਅਨਮੋਲ ਸਿੰਘ, ਪਿੰਡ ਕਾਕੋਵਾਲ ਦਾ ਰਹਿਣ ਵਾਲਾ, ਮਾਂ ਦੀ ਗੈਰਹਾਜ਼ਰੀ ਵਿੱਚ ਘਰ ਵਿੱਚ ਦਾਖਲ ਹੋ ਗਿਆ ਅਤੇ ਆਪਣੀ ਭੈਣ ਹਰਣਾਲ ਕੌਰ ਦੀ 40 ਦਿਨਾਂ ਦੀ ਧੀ ਇਲਾਹੀਨੂਰ ਨੂੰ ਜਬਰਦਸਤੀ ਚੁੱਕ ਲਿਆ।

ਇਸ ਤੋਂ ਬਾਅਦ ਉਹ ਬੱਚੀ ਨੂੰ ਲੈ ਕੇ ਘਰ ਦੇ ਉੱਪਰਲੇ ਹਿੱਸੇ ਵਿੱਚ ਬਣੇ ਕਮਰੇ ਵਿੱਚ ਚਲਾ ਗਿਆ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ। ਇਸ ਦੌਰਾਨ ਉਹ ਬੱਚੀ ਅਤੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੰਦਾ ਰਿਹਾ, ਜਿਸ ਨਾਲ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੂਚਨਾ ਮਿਲਦੇ ਹੀ ਜੋਧੇਵਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕਰੀਬ 4 ਘੰਟਿਆਂ ਦੀ ਕੜੀ ਮੁਸ਼ੱਕਤ ਤੋਂ ਬਾਅਦ ਕਮਰੇ ਦਾ ਦਰਵਾਜ਼ਾ ਖੁਲਵਾਇਆ ਗਿਆ। ਪਰਿਵਾਰ ਨੇ ਬੱਚੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਖੁਸ਼ਕਿਸਮਤੀ ਨਾਲ ਬੱਚੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਪੁਲਿਸ ਨੇ ਦੋਸ਼ੀ ਗੁਰਅਨਮੋਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੇ ਖ਼ਿਲਾਫ਼ ਬੀਐਨਐਸ ਦੀਆਂ ਧਾਰਾਵਾਂ 333, 140(3) ਅਤੇ 351 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande