
ਰੂਪਨਗਰ , 27 ਅਪ੍ਰੈਲ (ਹਿੰ.ਸ.)| ਨਹਿਰੂ ਸਟੇਡੀਅਮ ਰੂਪਨਗਰ ਵਿੱਚ ਇੱਕ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਨਾਲ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਈ।
ਇਸ ਅਧਿਆਤਮਕ ਸਮਾਗਮ ਦੌਰਾਨ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਇਲਾਹੀ ਬਾਣੀ ਵਿੱਚ ਲੀਨ ਹੋ ਗਈਆਂ। ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪ੍ਰੋਗਰਾਮਾਂ ਦੀ ਘੋਸ਼ਣਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਵਿਦਿਆਕ ਸੰਸਥਾਵਾਂ ਵਿੱਚ ਵੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ। ਇਸ ਲੜੀ ਦੇ ਤਹਿਤ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਰੂਪਨਗਰ ਤੋਂ ਕੀਤੀ ਗਈ ਹੈ।
ਵਿੱਤ ਮੰਤਰੀ ਨੇ ਇੱਕ ਹੋਰ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਨੇੜੇ “ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ” ਬਣਾਇਆ ਜਾਵੇਗਾ, ਜਿਸ ਲਈ 10 ਏਕੜ ਜ਼ਮੀਨ ਖਰੀਦੀ ਗਈ ਹੈ। ਇਸ ਕੇਂਦਰ ਵਿੱਚ 750 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ ਅਤੇ ਇਹ ਗੁਰੂ ਜੀ ਦੀ ਬਾਣੀ ਅਤੇ ਸਿੱਖਿਆਵਾਂ ਦੇ ਅਧਿਐਨ ਲਈ ਸਮਰਪਿਤ ਹੋਵੇਗਾ।
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਉਤਨੀ ਹੀ ਮਹੱਤਵਪੂਰਨ ਹਨ। ਉਨ੍ਹਾਂ ਸੰਗਤਾਂ ਨੂੰ ਸਮਾਨਤਾ ਅਤੇ ਭਾਈਚਾਰੇ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ
ਕੇਵਲ ਸਿੰਘ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰਜੀਤ ਸਿੰਘ ਹੀਰਾ,
ਡੇਰਾ ਮਸਤ ਬਾਬਾ ਸ਼ਾਮ ਜੀ ਮਹਾਰਾਜ ਝੱਜ ਦੇ ਸੁਆਮੀ ਅਨਮੁਲਕਾ ਨੰਦ, ਡੇਰਾ ਪੁਸ਼ਪਾ ਨੰਦ ਉਦਾਸੀਨ
ਆਸ਼ਰਮ ਬੱਸੀ ਪਠਾਣਾਂ ਦੇ ਮਹੰਤ ਬਲਵਿੰਦਰ ਦਾਸ, ਡੇਰਾ ਮਹਾਂ ਪੁਰੀ ਚੱਬੇਵਾਲ ਦੇ ਸੰਤ ਬਲਵੀਰ ਦਾਸ,
ਗੁਰਦੁਆਰਾ ਟਿੱਬੀ ਸਾਹਿਬ ਦੇ ਜਥੇਦਾਰ ਜਗਮਿੰਦਰ ਸਿੰਘ, ਅਤੇ ਸ੍ਰੀ ਚਰਨ ਛੋਹ ਗੰਗਾ
ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਸੁਰਿੰਦਰ ਦਾਸ ਸਮੇਤ ਕਈ ਸਤਿਕਾਰਯੋਗ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ
ਕੀਤੀ।ਇਸ ਮੌਕੇ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਦਿੱਲੀ ਦੇ ਵਿਧਾਇਕ ਅਜੈ
ਦੱਤ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ
ਆਦਿਤਿਆ ਦਚਲਵਾਲ, ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ
ਚੰਦਰਜੋਤੀ ਸਿੰਘ, ਐਸ.ਪੀ. ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਪ੍ਰਦੀਪ
ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ ਅਤੇ ਡੀ.ਪੀ.ਆਰ.ਓ. ਕਰਨ ਮਹਿਤਾ ਸ਼ਾਮਲ
ਸਨ।
ਹਿੰਦੂਸਥਾਨ ਸਮਾਚਾਰ / GURSHARAN SINGH