ਅਬੋਹਰ ਵਿੱਚ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਆਮਤਹੱਤਿਆ
ਅਬੋਹਰ , 27 ਅਪ੍ਰੈਲ (ਹਿੰ.ਸ.)| ਅਬੋਹਰ ਦੇ ਮਲੋਟ ਰੋਡ ਸਥਿਤ ਆਦੇਸ਼ ਨਗਰ ਵਿੱਚ ਬੀਤੀ ਰਾਤ ਇੱਕ ਕਰੀਬ 20 ਸਾਲਾ ਨੌਜਵਾਨ ਨੇ ਰੇਲ ਅੱਗੇ ਛਾਲ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਰਥਿਕ ਤੰਗੀ ਅਤੇ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਿਹਾ ਸੀ। ਰੇਲਵੇ ਪੁਲਿਸ ਨੇ ਲਾਸ਼ ਨ
ਅਬੋਹਰ ਵਿੱਚ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਆਮਤਹੱਤਿਆ


ਅਬੋਹਰ , 27 ਅਪ੍ਰੈਲ (ਹਿੰ.ਸ.)| ਅਬੋਹਰ ਦੇ ਮਲੋਟ ਰੋਡ ਸਥਿਤ ਆਦੇਸ਼ ਨਗਰ ਵਿੱਚ ਬੀਤੀ ਰਾਤ ਇੱਕ ਕਰੀਬ 20 ਸਾਲਾ ਨੌਜਵਾਨ ਨੇ ਰੇਲ ਅੱਗੇ ਛਾਲ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਰਥਿਕ ਤੰਗੀ ਅਤੇ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਿਹਾ ਸੀ। ਰੇਲਵੇ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।

ਮ੍ਰਿਤਕ ਦੀ ਪਹਿਚਾਣ ਰਾਘਵ ਸ਼ਰਮਾ ਪੁੱਤਰ ਪ੍ਰਮੋਦ ਕੁਮਾਰ (ਉਮਰ ਕਰੀਬ 20 ਸਾਲ) ਵਜੋਂ ਹੋਈ ਹੈ। ਰਾਘਵ ਮਿਹਨਤ ਮਜ਼ਦੂਰੀ ਕਰਦਾ ਸੀ, ਪਰ ਹਾਲੀਆ ਦਿਨਾਂ ਵਿੱਚ ਕੰਮ ਨਾ ਮਿਲਣ ਕਾਰਨ ਬੇਰੁਜ਼ਗਾਰ ਸੀ। ਆਰਥਿਕ ਤੰਗੀ ਦੇ ਨਾਲ ਨਾਲ ਉਹ ਮਾਨਸਿਕ ਤੌਰ ‘ਤੇ ਵੀ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਹ ਵੀ ਦੱਸਿਆ ਗਿਆ ਕਿ ਉਹ ਆਪਣੀ ਵੱਡੀ ਅਣਵਿਆਹੀ ਭੈਣ ਦੀ ਚਿੰਤਾ ਕਰਦਾ ਸੀ।

ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਰਾਘਵ ਅਬੋਹਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ‘ਤੇ ਰੇਲ ਦੀ ਉਡੀਕ ਕਰ ਰਿਹਾ ਸੀ। ਰਾਤ ਕਰੀਬ 1 ਵਜੇ ਰੇਵਾਡੀ ਜਾਣ ਵਾਲੀ ਰੇਲ ਆਉਣ ‘ਤੇ ਉਹ ਪਲੇਟਫਾਰਮ ਤੋਂ ਕੁੱਦ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸਟੇਸ਼ਨ ਮਾਸਟਰ ਵੱਲੋਂ ਘਟਨਾ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ ਗਈ। ਸਹਾਇਕ ਉਪ ਨਿਰੀਕਸ਼ਕ ਬਲਦੇਵ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਅਤੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਅੱਜ ਸਵੇਰੇ ਪੁਲਿਸ ਨੇ ਮ੍ਰਿਤਕ ਦੇ ਪਿਤਾ ਪ੍ਰਮੋਦ ਦੇ ਬਿਆਨਾਂ ਦੇ ਆਧਾਰ ‘ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 194 ਹੇਠ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande