ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਵੀ ਕੇਂਦਰ ਨੇ ਦਿੱਤੀ ਸੁਰੱਖਿਆ
ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ਦੇ ਮਾਮਲੇ ‘ਚ ਸਿਆਸੀ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਪਾਰਟੀ ਛੱਡਣ ਵਾਲੇ ਰਾਜਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਕੈਟੇਗਰੀ ਦੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ। ਇਸ ਤੋਂ ਪ
ਸੰਸਦ ਮੈਂਬਰ ਅਸ਼ੋਕ ਮਿੱਤਲ।


ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ਦੇ ਮਾਮਲੇ ‘ਚ ਸਿਆਸੀ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਪਾਰਟੀ ਛੱਡਣ ਵਾਲੇ ਰਾਜਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਕੈਟੇਗਰੀ ਦੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਪੰਜਾਬ ਦੀ ਆਪ ਸਰਕਾਰ ਨੇ ਸਾਬਕਾ ਕ੍ਰਿਕਟਰ ਅਤੇ ਰਾਜਸਭਾ ਸੰਸਦ ਮੈਂਬਰ ਹਰਭਜਨ ਸਿੰਘ ਭੱਜੀ ਦੀ ਵਾਈ ਕੈਟੇਗਰੀ ਸੁਰੱਖਿਆ ਵਾਪਸ ਲੈ ਲਈ ਸੀ। ਇਸ ਦੇ ਤਹਿਤ ਜਲੰਧਰ ਵਿੱਚ ਉਨ੍ਹਾਂ ਦੇ ਘਰ ‘ਤੇ ਤੈਨਾਤ ਪੰਜਾਬ ਪੁਲਿਸ ਦੇ ਜਵਾਨ ਤੁਰੰਤ ਵਾਪਸ ਬੁਲਾ ਲਏ ਗਏ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੀਆਰਪੀਐਫ ਦੀ ਸੁਰੱਖਿਆ ਦੇ ਦਿੱਤੀ ਅਤੇ ਘਰ ਦੇ ਬਾਹਰ ਜਵਾਨ ਤੈਨਾਤ ਕਰ ਦਿੱਤੇ ਗਏ।

ਹਾਲਾਂਕਿ ਹਰਭਜਨ ਸਿੰਘ ਵੱਲੋਂ ਅਜੇ ਤੱਕ ਆਪ ਛੱਡਣ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕੋਈ ਅਧਿਕਾਰਿਕ ਬਿਆਨ ਨਹੀਂ ਆਇਆ, ਪਰ ਰਾਘਵ ਚੱਢਾ ਨੇ ਉਨ੍ਹਾਂ ਦੇ ਵੀ ਨਾਲ ਹੋਣ ਦਾ ਦਾਅਵਾ ਕੀਤਾ ਸੀ। ਇਸ ਤੋਂ ਪਹਿਲਾਂ ਆਪ ਸਰਕਾਰ ਨੇ ਰਾਘਵ ਚੱਢਾ ਦੀ ਜੈਡ+ ਸੁਰੱਖਿਆ ਵੀ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਕੇਂਦਰ ਵੱਲੋਂ ਇਹੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande