ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਡੈਮ ਤੋਂ ਪਾਣੀ ਪ੍ਰਬੰਧਨ ਦੀ ਯੋਜਨਾ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੂਬੇ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।ਪਾਣੀ ਦੇ ਪ੍ਰਬੰਧਨ ਸਬੰਧੀ ਚਿੰਤਾਵਾਂ ਨ
ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ

ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੂਬੇ ਦੇ ਹੜ੍ਹ

ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।ਪਾਣੀ ਦੇ ਪ੍ਰਬੰਧਨ ਸਬੰਧੀ ਚਿੰਤਾਵਾਂ ਨੂੰ ਉਜਾਗਰ

ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਭਾਖੜਾ ਡੈਮ ਵਿੱਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਹੈ ਅਤੇ 26 ਅਪ੍ਰੈਲ ਨੂੰ ਇਹ 1594 ਫੁੱਟ ਦਰਜ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਬਿਜਾਈ ਦੇ

ਮੱਦੇਨਜ਼ਰ ਅਗਾਮੀ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਸੁਚੱਜੇ ਢੰਗ ਨਾਲ ਪਾਣੀ ਛੱਡਣ ਦੀ ਯੋਜਨਾ

ਉਲੀਕੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ਸੂਬੇ ਵਿੱਚ 1 ਜੂਨ ਤੋਂ ਝੋਨੇ ਦੀ

ਬਿਜਾਈ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਅਗਾਮੀ

ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਭਾਖੜਾ ਡੈਮ ਤੋਂ ਵੱਧ ਤੋਂ ਵੱਧ ਪਾਣੀ ਛੱਡਿਆ ਜਾਣਾ

ਚਾਹੀਦਾ ਹੈ। ਉਨ੍ਹਾਂ ਕਿਹਾ, ਸੂਬੇ ਵਿੱਚ ਨਵੇਂ ਖਾਲਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਖਾਲਿਆਂ ਨੂੰ ਬਹਾਲ ਕਰਨ ਦਾ ਕੰਮ 31 ਮਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਤੋਂ ਬਾਅਦ ਸਿੰਚਾਈ

ਦੇ ਉਦੇਸ਼ਾਂ ਲਈ ਹੋਰ 5000 ਕਿਊਸਿਕ ਪਾਣੀ ਦੀ

ਲੋੜ ਹੋਵੇਗੀ।

ਚੱਲ ਰਹੇ ਕੰਮਾਂ ਦੀ

ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲ ਸਰੋਤ ਵਿਭਾਗ ਦੇ ਯਤਨਾਂ 'ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ,

ਜਨਤਕ ਹਿੱਤ ਨੂੰ ਧਿਆਨ ਵਿੱਚ

ਰੱਖਦਿਆਂ ਹੜ੍ਹਾਂ ਨੂੰ ਰੋਕਣ ਲਈ ਸੂਬੇ ਭਰ ਵਿੱਚ ਵਿਆਪਕ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ

ਕਿਹਾ ਕਿ ਖਾਲਿਆਂ ਦੀ ਸਫਾਈ ਜੰਗੀ ਪੱਧਰ 'ਤੇ ਚੱਲ ਰਹੀ ਹੈ

ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀਇਸ ਮੌਕੇ ਕੈਬਨਿਟ

ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ

ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande