(ਅੱਪਡੇਟ) ਪੰਜਾਬ ’ਚ ਗਰਮੀ ਕਾਰਨ ਬਿਜਲੀ ਮੰਗ ਵਧੀ, ਮੰਤਰੀ ਸੰਜੀਵ ਅਰੋੜਾ ਨੇ ਨਿਰਵਿਘਨ ਸਪਲਾਈ ਦਾ ਦਿੱਤਾ ਭਰੋਸਾ
ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਗਰਮੀ ਵਿੱਚ ਅਚਾਨਕ ਵਾਧੇ ਕਾਰਨ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਉਛਾਲ ਆਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸਨਜੀਵ ਅਰੋੜਾ ਨੇ ਕਿਹਾ ਕਿ ਭਾਵੇਂ ਮੰਗ 10 ਦਿਨਾਂ ਵਿੱਚ 7,
Addressing a press conference Minister Sanjeev Arora.


ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਗਰਮੀ ਵਿੱਚ ਅਚਾਨਕ ਵਾਧੇ ਕਾਰਨ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਉਛਾਲ ਆਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸਨਜੀਵ ਅਰੋੜਾ ਨੇ ਕਿਹਾ ਕਿ ਭਾਵੇਂ ਮੰਗ 10 ਦਿਨਾਂ ਵਿੱਚ 7,900 ਮੈਗਾਵਾਟ ਤੋਂ ਵਧ ਕੇ 12,000 ਮੈਗਾਵਾਟ ਤੋਂ ਪਾਰ ਹੋ ਗਈ ਹੈ, ਪਰ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ ਅਤੇ ਚਿੰਤਾ ਦੀ ਕੋਈ ਲੋੜ ਨਹੀਂ।

ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਗਰਮੀ ਦੇ ਮੌਸਮ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗ ਮਿਸ਼ਨ ਮੋਡ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਜਲੀ ਘਾਟ ਜਾਂ ਕੱਟਾਂ ਦਾ ਸਾਹਮਣਾ ਨਾ ਕਰਨਾ ਪਵੇ। ਬਿਜਲੀ ਮੰਤਰੀ ਨੇ ਦੱਸਿਆ ਕਿ 15 ਅਪ੍ਰੈਲ ਨੂੰ ਸੂਬੇ ਵਿੱਚ ਬਿਜਲੀ ਦੀ ਮੰਗ ਲਗਭਗ 7,900 ਮੈਗਾਵਾਟ ਸੀ, ਜੋ 25 ਅਪ੍ਰੈਲ ਤੱਕ ਵਧ ਕੇ 12,000 ਮੈਗਾਵਾਟ ਤੋਂ ਉੱਪਰ ਚਲੀ ਗਈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਰੀਬ 12 ਫੀਸਦੀ ਵੱਧ ਹੈ। ਇਸ ਦੇ ਬਾਵਜੂਦ, ਸਮੇਂ ਸਿਰ ਯੋਜਨਾਬੰਦੀ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਕਰਕੇ ਗਰਿੱਡ ਸਥਿਰਤਾ ਕਾਇਮ ਰੱਖੀ ਗਈ ਹੈ।

ਉਨ੍ਹਾਂ ਕਿਹਾ ਕਿ ਦੇਸ਼ ਪੱਧਰ ‘ਤੇ ਵੀ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਹੈ ਅਤੇ 24 ਅਪ੍ਰੈਲ ਨੂੰ 252 ਗੀਗਾਵਾਟ ਦੀ ਮੰਗ ਦਰਜ ਕੀਤੀ ਗਈ, ਜਦਕਿ ਉਪਲੱਬਧ ਸਪਲਾਈ ਲਗਭਗ 239 ਗੀਗਾਵਾਟ ਰਹੀ। ਕਈ ਰਾਜ ਬਿਜਲੀ ਘਾਟ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਦੀ ਸਥਿਤੀ ਮੁਕਾਬਲੇ ਵਿੱਚ ਕਾਫ਼ੀ ਬਿਹਤਰ ਹੈ। ਸੰਜੀਵ ਅਰੋੜਾ ਨੇ ਦੱਸਿਆ ਕਿ ਵਾਧੂ ਬਿਜਲੀ ਪ੍ਰਾਪਤੀ ਲਈ ਦੂਜੇ ਰਾਜਾਂ ਨਾਲ ਬੈਂਕਿੰਗ ਪ੍ਰਬੰਧਾਂ ਰਾਹੀਂ 1,500 ਤੋਂ 2,000 ਮੈਗਾਵਾਟ ਤੱਕ ਬਿਜਲੀ ਲਈ ਗੱਲਬਾਤ ਜਾਰੀ ਹੈ। ਇਸ ਤੋਂ ਇਲਾਵਾ ਕੇਂਦਰੀ ਪੂਲ ਤੋਂ 2,000 ਮੈਗਾਵਾਟ ਵਾਧੂ ਬਿਜਲੀ ਪ੍ਰਾਪਤ ਕਰਨ ਦੀ ਯੋਜਨਾ ਹੈ ਅਤੇ ਨਿੱਜੀ ਸਰੋਤਾਂ ਤੋਂ ਵੀ ਲਗਭਗ 1,500 ਮੈਗਾਵਾਟ ਦੀ ਖਰੀਦ ਲਈ ਕਦਮ ਚੁੱਕੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ 2025 ਦੇ ਹੜ੍ਹਾਂ ਵਿੱਚ ਨੁਕਸਾਨੇ ਗਏ ਹਾਈਡਲ ਪਲਾਂਟਾਂ ਦੀ ਮੁਰੰਮਤ ਜਾਰੀ ਹੈ, ਜਿਸ ਨਾਲ ਜਲਦੀ ਹੀ 300 ਮੈਗਾਵਾਟ ਹੋਰ ਸਮਰੱਥਾ ਵਧੇਗੀ। ਨਾਲ ਹੀ, ਦੋ ਮਹੀਨਿਆਂ ਲਈ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਵ੍ਹੀਲਿੰਗ ਚਾਰਜ ਅਤੇ ਕਰਾਸ ਸਬਸਿਡੀ ਵਿੱਚ ਛੋਟ ਦਿੱਤੀ ਗਈ ਹੈ। ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ “ਮਿਸ਼ਨ ਰੌਸ਼ਨ ਪੰਜਾਬ” ਤਹਿਤ 6,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵੱਡੇ ਪ੍ਰੋਜੈਕਟ ਚੱਲ ਰਹੇ ਹਨ। ਇਸ ਅਧੀਨ ਨਵੇਂ ਸਬ-ਸਟੇਸ਼ਨ, ਟ੍ਰਾਂਸਫਾਰਮਰ ਅਤੇ ਫੀਡਰ ਅਪਗ੍ਰੇਡੇਸ਼ਨ ਕੰਮ ਕੀਤੇ ਜਾ ਰਹੇ ਹਨ, ਜਿਸ ਨਾਲ ਗੈਰ-ਯੋਜਨਾਬੱਧ ਬਿਜਲੀ ਬੰਦ ਵਿੱਚ ਲਗਭਗ 70 ਫੀਸਦੀ ਕਮੀ ਆਈ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੀਆਂ ਟੀਮਾਂ ਗਰਮੀਆਂ ਦੇ ਮੌਸਮ ਦੌਰਾਨ ਘਰੇਲੂ, ਖੇਤੀਬਾੜੀ, ਉਦਯੋਗਿਕ ਅਤੇ ਵਪਾਰਕ ਖਪਤਕਾਰਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।”

ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਪੀਐਸਪੀਸੀਐਲ ਵਧਦੀ ਮੰਗ ਦੀ ਚੁਣੌਤੀ ਦਾ ਸਾਹਮਣਾ ਕਰਨ ਅਤੇ ਰਾਜ ਭਰ ਵਿੱਚ ਮਿਆਰੀ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਪ੍ਰੈਸ ਕਾਨਫਰੰਸ ਦੌਰਾਨ ਹੌਰਨਾਂ ਤੋਂ ਇਲਾਵਾ ਬਸੰਤ ਗਰਗ ਆਈਏਐਸ, ਚੇਅਰਮੈਨ ਪੀਐਸਪੀਸੀਐਲ, ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ ਅਤੇ ਸ਼ੋਇਕਤ ਰਾਏ, ਮੈਂਬਰ ਪੀਡੀਸੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande