ਮਾਧੋਪੁਰ ਕੈਂਟ ਨੇੜੇ ਸੜਕ ਹਾਦਸੇ ’ਚ ਇਕ ਮਹਿਲਾ ਦੀ ਮੌਤ, ਦੂਜੀ ਗੰਭੀਰ ਜ਼ਖਮੀ
ਪਠਾਨਕੋਟ, 27 ਅਪ੍ਰੈਲ (ਹਿੰ.ਸ.)| ਮਾਧੋਪੁਰ ਕੈਂਟ ਨੇੜੇ ਇੱਕ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਪੈਦਲ ਜਾ ਰਹੀਆਂ ਦੋ ਮਹਿਲਾਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਸਿਮਰਨਜੀ
ਮਾਧੋਪੁਰ ਕੈਂਟ ਨੇੜੇ ਸੜਕ ਹਾਦਸੇ ’ਚ ਇਕ ਮਹਿਲਾ ਦੀ ਮੌਤ, ਦੂਜੀ ਗੰਭੀਰ ਜ਼ਖਮੀ


ਪਠਾਨਕੋਟ, 27 ਅਪ੍ਰੈਲ (ਹਿੰ.ਸ.)| ਮਾਧੋਪੁਰ ਕੈਂਟ ਨੇੜੇ ਇੱਕ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਪੈਦਲ ਜਾ ਰਹੀਆਂ ਦੋ ਮਹਿਲਾਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਸਿਮਰਨਜੀਤ ਕੌਰ ਵਜੋਂ ਹੋਈ ਹੈ, ਜੋ ਮਾਧੋਪੁਰ ਕੈਂਟ ਦੀ ਰਹਿਣ ਵਾਲੀ ਸੀ। ਜਦਕਿ ਪਿੰਡ ਨਿਊ ਥਰੀਆਲ ਦੀ ਰਹਿਣ ਵਾਲੀ ਬੰਦਨਾ ਸ਼ਰਮਾ ਗੰਭੀਰ ਜ਼ਖਮੀ ਹੈ ਅਤੇ ਉਸਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

ਜ਼ਖਮੀ ਬੰਦਨਾ ਸ਼ਰਮਾ ਨੇ ਦੱਸਿਆ ਕਿ ਉਹ ਦੋਵੇਂ ਕਿਸੇ ਨਿੱਜੀ ਕੰਮ ਲਈ ਆਪਣੇ ਰਿਸ਼ਤੇਦਾਰਾਂ ਦੇ ਘਰ ਗਈਆਂ ਸਨ। ਅੱਡਾ ਮਾਧੋਪੁਰ ‘ਤੇ ਬੱਸ ਤੋਂ ਉਤਰਣ ਤੋਂ ਬਾਅਦ ਉਹ ਪੈਦਲ ਆਪਣੇ ਪਿੰਡ ਵੱਲ ਜਾ ਰਹੀਆਂ ਸਨ।

ਜਿਵੇਂ ਹੀ ਉਹ ਮਾਧੋਪੁਰ ਕੈਂਟ ਵਾਲੀ ਚੜ੍ਹਾਈ ‘ਤੇ ਪਹੁੰਚੀਆਂ, ਮਾਧੋਪੁਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਮਹਿਲਾਵਾਂ ਸੜਕ ‘ਤੇ ਡਿੱਗ ਕੇ ਬੇਹੋਸ਼ ਹੋ ਗਈਆਂ।

ਹਾਦਸੇ ਤੋਂ ਬਾਅਦ ਬੰਦਨਾ ਸ਼ਰਮਾ ਦਾ ਪੁੱਤਰ ਅਭਿਨੰਦਨ ਮੌਕੇ ‘ਤੇ ਪਹੁੰਚਿਆ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਦੋਵੇਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਪਰ ਸਿਮਰਨਜੀਤ ਕੌਰ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਹਾਦਸੇ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਸੁਜਾਨਪੁਰ ਥਾਣੇ ਦੀ ਪੁਲਿਸ ਨੇ ਜ਼ਖਮੀ ਬੰਦਨਾ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਬਾਈਕ ਸਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande