ਕਬੱਡੀ ਖਿਡਾਰੀ ਹੈਰੋਇਨ ਤਸਕਰੀ ਮਾਮਲੇ ‘ਚ ਗ੍ਰਿਫਤਾਰ
ਪੰਚਕੂਲਾ, 27 ਅਪ੍ਰੈਲ (ਹਿੰ.ਸ.)| ਕ੍ਰਾਈਮ ਬ੍ਰਾਂਚ-26 ਦੀ ਟੀਮ ਵੱਲੋਂ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਇਕ ਸਟੇਟ ਲੈਵਲ ਕਬੱਡੀ ਖਿਡਾਰੀ ਨੂੰ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-26
ਪੁਲਿਸ ਹਿਰਾਸਤ ’ਚ ਮੁਲਜ਼ਮ।


ਪੰਚਕੂਲਾ, 27 ਅਪ੍ਰੈਲ (ਹਿੰ.ਸ.)| ਕ੍ਰਾਈਮ ਬ੍ਰਾਂਚ-26 ਦੀ ਟੀਮ ਵੱਲੋਂ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਇਕ ਸਟੇਟ ਲੈਵਲ ਕਬੱਡੀ ਖਿਡਾਰੀ ਨੂੰ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-26 ਦੇ ਇੰਚਾਰਜ ਦਲੀਪ ਅਤੇ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦਿਆਂ ਦੋਸ਼ੀ ਨੂੰ 538 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਸਟੇਟ ਲੈਵਲ ਦਾ ਕਬੱਡੀ ਖਿਡਾਰੀ ਹੈ। ਦੋਸ਼ੀ ਦੀ ਪਹਿਚਾਣ ਰਸ਼ਪਾਲ ਵਜੋਂ ਹੋਈ ਹੈ, ਜੋ ਇਸ ਸਮੇਂ ਮੋਹਾਲੀ ਵਿੱਚ ਰਹਿ ਕੇ ਹੈਰੋਇਨ ਤਸਕਰੀ ਕਰ ਰਿਹਾ ਸੀ। ਪੁਲਿਸ ਵੱਲੋਂ ਦੋਸ਼ੀ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਏਸੀਪੀ ਅਰਵਿੰਦ ਕੰਬੋਜ ਨੇ ਹੋਰ ਦੱਸਿਆ ਕਿ ਦੋਸ਼ੀ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਰਿਮਾਂਡ ਲਿਆ ਜਾਵੇਗਾ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ। ਇਸ ਵੇਲੇ ਪੁਲਿਸ ਗ੍ਰਿਫਤਾਰ ਦੋਸ਼ੀ ਤੋਂ ਪੁੱਛਗਿੱਛ ਕਰਕੇ ਹੋਰ ਸਾਥੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande