ਵਿਦੇਸ਼ਾਂ ’ਚ ਰਹਿੰਦੀ ਨੌਜਵਾਨ ਪੀੜ੍ਹੀ ਦੇ ਦਿਲਾਂ ਵਿੱਚ ਅਜੇ ਵੀ ਪੰਜਾਬ, ਪੰਥ ਅਤੇ ਗੁਰੂ ਦੀ ਸਿੱਖੀ ਵੱਸਦੀ ਹੈ: ਜਥੇਦਾਰ ਗੜਗੱਜ
ਅੰਮ੍ਰਿਤਸਰ, 27 ਅਪ੍ਰੈਲ (ਹਿੰ.ਸ.)| ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸਿੱਖ ਕੌਮ ਹਮੇਸ਼ਾ ‘ਸਰਬੱਤ ਦਾ ਭਲਾ’ ਮੰਗਣ ਵਾਲੀ ਕੌਮ ਰਹੀ ਹੈ ਅਤੇ ਅੱਜ ਦੇ ਸਮੇਂ ਵਿੱਚ ਆਪਸੀ ਸਾਂਝ ਅਤੇ ਇਕਤਾ ਨੂੰ ਮਜ਼ਬੂਤ ਰੱਖਣਾ ਬਹੁਤ ਜ਼ਰੂਰੀ ਹੈ। ਉਹ ਅੱਜ ਗੁਰਦੁਆਰਾ ਮੰਜੀ
ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ।


ਅੰਮ੍ਰਿਤਸਰ, 27 ਅਪ੍ਰੈਲ (ਹਿੰ.ਸ.)| ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸਿੱਖ ਕੌਮ ਹਮੇਸ਼ਾ ‘ਸਰਬੱਤ ਦਾ ਭਲਾ’ ਮੰਗਣ ਵਾਲੀ ਕੌਮ ਰਹੀ ਹੈ ਅਤੇ ਅੱਜ ਦੇ ਸਮੇਂ ਵਿੱਚ ਆਪਸੀ ਸਾਂਝ ਅਤੇ ਇਕਤਾ ਨੂੰ ਮਜ਼ਬੂਤ ਰੱਖਣਾ ਬਹੁਤ ਜ਼ਰੂਰੀ ਹੈ। ਉਹ ਅੱਜ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਥਾ ਕਰਨ ਦੌਰਾਨ ਸੰਗਤ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਆਪਣੇ ਹਾਲੀਆ ਨਿਊਜ਼ੀਲੈਂਡ ਦੌਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਕੁਝ ਸਮਾਂ ਪਹਿਲਾਂ ਹੋਇਆ ਵਿਰੋਧ ਕਿਸੇ ਭਾਈਚਾਰੇ ਦੀ ਸੋਚ ਨਹੀਂ ਸੀ, ਸਗੋਂ ਕੁਝ ਸ਼ਰਾਰਤੀ ਤੱਤਾਂ ਦੀ ਕਰਤੂਤ ਸੀ। ਜਥੇਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਉੱਥੋਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਸਿੱਖੀ ਸਿਧਾਂਤਾਂ ਦਾ ਸਤਿਕਾਰ ਕਰਦਿਆਂ ਭਵਿੱਖ ਵਿੱਚ ਨਗਰ ਕੀਰਤਨਾਂ ਵਿੱਚ ਸ਼ਰਧਾ ਨਾਲ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਦਿਲਾਂ ਵਿੱਚ ਅਜੇ ਵੀ ਪੰਜਾਬ, ਪੰਥ ਅਤੇ ਗੁਰੂ ਦੀ ਸਿੱਖੀ ਵੱਸਦੀ ਹੈ। ਕੋਵਿਡ-19 ਦੌਰਾਨ ਸਿੱਖ ਸੰਸਥਾਵਾਂ ਵੱਲੋਂ ਕੀਤੀ ਗਈ ਨਿਸ਼ਕਾਮ ਸੇਵਾ ਦੀ ਵੀ ਉਨ੍ਹਾਂ ਨੇ ਸਹਾਰਨਾ ਕੀਤੀ, ਜਿਸ ਕਾਰਨ ਦੁਨੀਆ ਭਰ ਵਿੱਚ ਸਿੱਖ ਕੌਮ ਦੀ ਛਵੀ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਉਨ੍ਹਾਂ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਪ੍ਰੈਲ ਤੋਂ 1 ਮਈ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਕੀਰਤਪੁਰ ਸਾਹਿਬ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੁੜਨ।

ਜਥੇਦਾਰ ਗੜਗੱਜ ਨੇ ਕੈਨੇਡਾ ਵਿੱਚ ਨੌਜਵਾਨਾਂ ਨਾਲ ਹੋ ਰਹੀਆਂ ਕੁੱਟਮਾਰ ਦੀਆਂ ਘਟਨਾਵਾਂ ‘ਤੇ ਚਿੰਤਾ ਜਤਾਈ ਅਤੇ ਕਿਹਾ ਕਿ ਸੱਭਿਆਚਾਰਕ ਸਮਾਜ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ। ਉਨ੍ਹਾਂ ਦਸਤਾਰ ਦੀ ਅਹਿਮੀਅਤ ਉਤੇ ਜ਼ੋਰ ਦਿੰਦਿਆਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande