ਅੰਮ੍ਰਿਤਸਰ ‘ਚ ਸੜਕ ਹਾਦਸੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
ਅੰਮ੍ਰਿਤਸਰ, 27 ਅਪ੍ਰੈਲ (ਹਿੰ.ਸ.)| ਮਹਿਤਾ ਰੋਡ ‘ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਹਾਦਸਾ ਘਣਸ਼ਿਆਮਪੁਰ ਅਤੇ ਤਨੇਲ ਪਿੰਡਾਂ ਦੇ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਐ
ਮ੍ਰਿਤਕ ਰੇਸ਼ਮ ਸਿੰਘ, ਪਤਨੀ ਸੀਮਾ ਅਤੇ ਧੀ ਕਵਲਦੀਪ ਕੌਰ ਦੀ ਫਾਈਲ ਫੋਟੋ।


ਅੰਮ੍ਰਿਤਸਰ, 27 ਅਪ੍ਰੈਲ (ਹਿੰ.ਸ.)| ਮਹਿਤਾ ਰੋਡ ‘ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਹਾਦਸਾ ਘਣਸ਼ਿਆਮਪੁਰ ਅਤੇ ਤਨੇਲ ਪਿੰਡਾਂ ਦੇ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ, ਘੁਮਾਣ ਨੇੜਲੇ ਪਿੰਡ ਬਾਲਦਵਾਲ ਦਾ ਰਹਿਣ ਵਾਲਾ ਰੇਸ਼ਮ ਸਿੰਘ ਆਪਣੀ ਪਤਨੀ ਸੀਮਾ ਅਤੇ ਧੀ ਕਵਲਦੀਪ ਕੌਰ ਨਾਲ ਐਕਟਿਵਾ ‘ਤੇ ਭੱਟੀ ਪਿੰਡ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਿਹਾ ਸੀ। ਜਿਵੇਂ ਹੀ ਉਹ ਮਹਿਤਾ ਰੋਡ ‘ਤੇ ਪਹੁੰਚੇ, ਮਹਿਤਾ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਲੀ ਕਰੇਟਾ ਗੱਡੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਰੇਸ਼ਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਧੀ ਨੂੰ ਗੰਭੀਰ ਸੱਟਾਂ ਲੱਗੀਆਂ। ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਅਤੇ ਮਹਿਤਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ।

ਉੱਥੇ ਤੋਂ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ, ਪਰ ਇਲਾਜ ਦੌਰਾਨ ਸੀਮਾ ਅਤੇ ਕਵਲਦੀਪ ਕੌਰ ਨੇ ਵੀ ਦਮ ਤੋੜ ਦਿੱਤਾ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande