ਜ਼ਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵਰਕਸ਼ਾਪ ਜਾਰੀ
ਪਟਿਆਲਾ, 27 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਸਫਲ ਆਯੋਜਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਪ੍ਰਕਿਰਿਆ ਜਾਰੀ ਹੈ। ਇਹ ਟ੍ਰੇਨਿੰਗ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਜ਼ਿਲ੍ਹਾ
ਟ੍ਰੇਨਿੰਗ ਵਰਕਸ਼ਾਪ ’ਚ ਪਹੁੰਚੇ ਜਨਗਣਨਾ-2027 ਸਬੰਧੀ ਗਿਣਤੀਕਾਰ ਅਤੇ ਸੁਪਰਵਾਈਜ਼ਰ


ਪਟਿਆਲਾ, 27 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਸਫਲ ਆਯੋਜਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਪ੍ਰਕਿਰਿਆ ਜਾਰੀ ਹੈ। ਇਹ ਟ੍ਰੇਨਿੰਗ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਜ਼ਿਲ੍ਹਾ ਸੈਸੰਜ ਅਫਸਰ ਦਮਨਜੀਤ ਸਿੰਘ ਮਾਨ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ।

ਜ਼ਿਲ੍ਹੇ ਦੀਆਂ 6 ਤਹਿਸੀਲਾਂ ਪਟਿਆਲਾ, ਰਾਜਪੁਰਾ, ਪਾਤੜ੍ਹਾ, ਸਮਾਣਾ, ਨਾਭਾ ਅਤੇ ਦੁੱਧਨ ਸਾਧਾ ਅਤੇ 9 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ 20 ਅਪ੍ਰੈਲ 2026 ਤੋਂ 6 ਮਈ 2026 ਤੱਕ ਵੱਖ-ਵੱਖ ਸਥਾਨਾਂ ‘ਤੇ ਟ੍ਰੇਨਿੰਗ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪਟਿਆਲਾ ਵਿੱਚ ਲਗਭਗ 3363 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪ੍ਰਸ਼ਿਕਸ਼ਿਤ ਕਰਨ ਲਈ 48 ਫੀਲਡ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਜੋ ਚਾਰਜ ਪੱਧਰ ‘ਤੇ ਜਾ ਕੇ ਟ੍ਰੇਨਿੰਗ ਦੇ ਰਹੇ ਹਨ। ਟ੍ਰੇਨਿੰਗ ਲਈ 50-50 ਦੇ ਬੈਚ ਬਣਾਏ ਗਏ ਹਨ ਅਤੇ ਹਰ ਬੈਚ ਨੂੰ 2 ਫੀਲਡ ਟ੍ਰੇਨਰਾਂ ਵੱਲੋਂ ਤਿੰਨ ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਟ੍ਰੇਨਿੰਗ ਦੌਰਾਨ ਫੀਲਡ ਟ੍ਰੇਨਰਾਂ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਜਨਗਣਨਾ ਪਹਿਲੀ ਵਾਰ ਡਿਜੀਟਲ ਮੋਡ ਵਿੱਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ‘ਸੈਲਫ ਇਨੁਮੀਰੇਸ਼ਨ’ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ, ਜਿਸ ਅਧੀਨ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਇਸ ਤੋਂ ਬਾਅਦ ਜਨਗਣਨਾ ਦਾ ਪਹਿਲਾ ਚਰਣ (ਹਾਊਸ ਲਿਸਟਿੰਗ) 15 ਮਈ 2026 ਤੋਂ 13 ਜੂਨ 2026 ਤੱਕ ਚੱਲੇਗਾ, ਜਿਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ 33 ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਇਸ ਮਹੱਤਵਪੂਰਨ ਕਾਰਜ ਵਿੱਚ ਪੂਰਾ ਸਹਿਯੋਗ ਦੇਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande