ਹਰਿਆਣਾ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ
ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਹਰਿਆਣਾ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਦੀ ਸ਼ੁਰੂਆਤ ਵਿੱਚ ਪਿਛਲੇ ਸਮੇਂ ਦੌਰਾਨ ਹਰਿਆਣਾ ਦੀਆਂ ਮਹੱਤਵਪੂਰਨ ਸ਼ਖਸੀਅਤਾਂ ਦੇ ਦੇਹਾਂਤ ''ਤੇ ਦੁੱਖ ਪ੍ਰਗਟ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਇਨ
ਹਰਿਆਣਾ ਵਿਧਾਨਸਭਾ ਦੀ ਫੋਟੋ।


ਚੰਡੀਗੜ੍ਹ, 27 ਅਪ੍ਰੈਲ (ਹਿੰ.ਸ.)| ਹਰਿਆਣਾ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਦੀ ਸ਼ੁਰੂਆਤ ਵਿੱਚ ਪਿਛਲੇ ਸਮੇਂ ਦੌਰਾਨ ਹਰਿਆਣਾ ਦੀਆਂ ਮਹੱਤਵਪੂਰਨ ਸ਼ਖਸੀਅਤਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਇਨੈਲੋ ਵਿਧਾਇਕ ਆਦਿਤਅ ਦੇਵੀਲਾਲ ਅਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਸਮੇਤ ਪੂਰੇ ਸਦਨ ਨੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਗੋਪੀ ਚੰਦ ਗਹਿਲੋਤ ਅਤੇ ਸਾਬਕਾ ਸੰਸਦ ਜੰਗਬੀਰ ਸਿੰਘ ਦੇ ਦੇਹਾਂਤ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸਦਨ ਨੇ ਵਿਛੜੀਆਂ ਸ਼ਖਸੀਅਤਾਂ ਵੱਲੋਂ ਦੇਸ਼ ਅਤੇ ਸੂਬੇ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਗਈ।

ਇਸ ਤੋਂ ਇਲਾਵਾ, ਸਦਨ ਨੇ ਸ਼ਹੀਦ ਸੈਨਿਕਾਂ ਲੈਫਟੀਨੈਂਟ ਅਮਿਤ ਸਿੰਘ, ਸੂਬੇਦਾਰ ਧਰਮਵੀਰ, ਸਹਾਇਕ ਸਬ-ਇੰਸਪੈਕਟਰ ਜਾਗੇਰਾਮ, ਹਵਲਦਾਰ ਰਾਜੇਸ਼ ਕੁਮਾਰ, ਹਵਲਦਾਰ ਵੀਰੇਂਦਰ ਸਿੰਘ, ਨਾਇਕ ਅਸ਼ੋਕ ਕੁਮਾਰ, ਕਾਰਪੋਰਲ ਅਮਨ, ਲਾਂਸ ਨਾਇਕ ਨਰੇਸ਼ ਅਹਲਾਵਤ, ਸਿਪਾਹੀ ਅਰਵਿੰਦਰ ਸਿੰਘ, ਬਾਬੂਲਾਲ, ਨਵੀਨ ਯਾਦਵ, ਹਿਮਾਂਸ਼ੂ ਕੌਸ਼ਿਕ, ਨਵੀਨ ਕੁਮਾਰ, ਅਮਨ ਕੁਮਾਰ, ਜੈਦੀਪ ਅਤੇ ਮੋਹਿਤ ਨੂੰ ਮਾਤਰ ਭੂਮੀ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ 'ਤੇ ਉਨ੍ਹਾਂ ਦੇ ਸਾਹਸ ਅਤੇ ਬਹਾਦਰੀ ਲਈ ਸ਼ਰਧਾਂਜਲੀ ਭੇਂਟ ਕੀਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande