
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 27 ਅਪ੍ਰੈਲ (ਹਿੰ.ਸ.)। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਟ੍ਰੀਟ ਲਾਈਟਾਂ ਲਗਾਉਣ ਦਾ ਕੰਮ ਪੀਰ ਬਾਬਾ ਸ਼ਾਹਮਾਨਾ ਦੀ ਦੇ ਪਵਿੱਤਰ ਸਥਾਨ ਤੋਂ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈਂਸ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ, 10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ। ਇਸ ਮੌਕੇ ਤੇ ਪੀ.ਏ ਸੁਖਦੇਵ ਸਿੰਘ ਰੋਮੀ, ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਪਰਮਬੀਰ ਰਾਣਾ, ਬਾਬਾ ਸੋਨੂੰ ਭੱਲਾ, ਪ੍ਰਧਾਨ ਟ੍ਰੇਡ ਵਿੰਗ ਰੋਮੀ ਸਮੇਤ ਵੱਖ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ