ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦੀ ਸਮੀਖਿਆ
ਮੋਹਾਲੀ, 28 ਅਪ੍ਰੈਲ (ਹਿੰ.ਸ.)| ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿੱਚ ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਨਿਪਟਾਰੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਉਪ-ਮੰਡਲ ਅਧਿਕਾਰੀਆਂ ਨੂੰ ਨਿਰਦੇਸ਼
ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਮੀਟਿੰਗ ਦੌਰਾਨ ਡੀ.ਸੀ. ਮੋਹਾਲੀ ਕੋਮਲ ਮਿੱਤਲ।


ਮੋਹਾਲੀ, 28 ਅਪ੍ਰੈਲ (ਹਿੰ.ਸ.)| ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿੱਚ ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਨਿਪਟਾਰੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਉਪ-ਮੰਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਧਾਨ ਸਭਾ ਹਲਕਾ ਪੱਧਰ ਦੀਆਂ ਕਮੇਟੀਆਂ ਦੇ ਚੇਅਰਮੈਨਾਂ ਨੂੰ ਸਮੱਸਿਆਵਾਂ ਦੇ ਹੱਲ ਅਤੇ ਪ੍ਰਗਤੀ ਬਾਰੇ ਨਿਯਮਿਤ ਤੌਰ ‘ਤੇ ਅਗਾਹ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹਲਕਾ ਪੱਧਰ ਦੇ ਚੇਅਰਮੈਨਾਂ ਦੀ ਫੀਡਬੈਕ ਸਥਾਨਕ ਸਮੱਸਿਆਵਾਂ ਦੇ ਹੱਲ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਇਸ ਲਈ ਸੰਬੰਧਿਤ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਮੇਂ-ਸਿਰ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਲੰਬਿਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕਾ ਪੱਧਰੀ ਕਮੇਟੀਆਂ ਦੇ ਚੇਅਰਪਰਸਨਾਂ ਤੋਂ ਮਿਲੀ ਫੀਡਬੈਕ ਅਨੁਸਾਰ ਲਗਭਗ 23 ਅਜਿਹੀਆਂ ਸ਼ਿਕਾਇਤਾਂ ਹਨ, ਜਿਨ੍ਹਾਂ ਨੂੰ ਵਿਭਾਗਾਂ ਵੱਲੋਂ ਨਿਪਟਾਇਆ ਹੋਇਆ ਦਰਸਾਇਆ ਗਿਆ ਹੈ ਪਰ ਉਹ ਪੂਰੀ ਤਰ੍ਹਾਂ ਹੱਲ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਵਪਾਰੀਆਂ/ਦੁਕਾਨਦਾਰਾਂ ਵੱਲੋਂ ਉਠਾਈਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ‘ਤੇ ਨਿਗਰਾਨੀ ਰੱਖਣ ਲਈ ਬਣਾਈਆਂ ਗਈਆਂ ਹਨ, ਇਸ ਲਈ ਆਨਲਾਈਨ ਪੋਰਟਲ ‘ਤੇ ਕਿਸੇ ਵੀ ਮਾਮਲੇ ਨੂੰ ਨਿਪਟਿਆ ਹੋਇਆ ਦਰਸਾਉਣ ਤੋਂ ਪਹਿਲਾਂ ਚੇਅਰਮੈਨਾਂ ਨੂੰ ਵਿਸ਼ਵਾਸ ਵਿੱਚ ਲੈਣਾ ਲਾਜ਼ਮੀ ਹੈ।

ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਜਿਨ੍ਹਾਂ ਨੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਥਿਤੀ ਦੀ ਨਿਗਰਾਨੀ ਲਈ ਆਨਲਾਈਨ ਪੋਰਟਲ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਨੂੰ ਸਮੱਸਿਆਵਾਂ ਦੇ ਨਿਪਟਾਰੇ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਸੰਬੰਧਿਤ ਅਧਿਕਾਰੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ (ਮੋਹਾਲੀ) ਅਤੇ ਯਸ਼ਪਾਲ ਬੰਸਲ (ਖਰੜ) ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande