ਸ਼ੰਭੂ ਬਾਰਡਰ ਨੇੜੇ ਰੇਲਵੇ ਟ੍ਰੈਕ ’ਤੇ ਧਮਾਕਾ, ਵਿਸਫੋਟਕ ਲਗਾਉਣ ਵਾਲੇ ਨੌਜਵਾਨ ਦੀ ਮੌਤ
ਚੰਡੀਗੜ੍ਹ, 28 ਅਪ੍ਰੈਲ (ਹਿੰ.ਸ.)| ਪੰਜਾਬ-ਹਰਿਆਣਾ ਸਰਹੱਦ ’ਤੇ ਸ਼ੰਭੂ ਬਾਰਡਰ ਨੇੜੇ ਦਿੱਲੀ-ਪਟਿਆਲਾ ਰੇਲਵੇ ਟ੍ਰੈਕ ’ਤੇ ਬੀਤੀ ਰਾਤ ਧਮਾਕਾ ਹੋ ਗਿਆ। ਇਸ ਘਟਨਾ ਵਿੱਚ ਵਿਸਫੋਟ ਸਮੱਗਰੀ ਲਗਾਉਣ ਵਾਲੇ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮੰਗਲਵਾਰ ਸਵੇਰੇ ਉਸ ਦੀ ਲਾਸ਼ ਦੇ ਟੁਕੜੇ ਮੌਕੇ ਤੋਂ ਬਰਾਮਦ ਕੀਤ
ਮੌਕੇ ’ਤੇ ਜਾਂਚ ਕਰਦੇ ਹੋਏ ਪੁਲਿਸ ਮੁਲਾਜ਼ਮ।


ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਪਟਿਆਲਾ।


ਚੰਡੀਗੜ੍ਹ, 28 ਅਪ੍ਰੈਲ (ਹਿੰ.ਸ.)| ਪੰਜਾਬ-ਹਰਿਆਣਾ ਸਰਹੱਦ ’ਤੇ ਸ਼ੰਭੂ ਬਾਰਡਰ ਨੇੜੇ ਦਿੱਲੀ-ਪਟਿਆਲਾ ਰੇਲਵੇ ਟ੍ਰੈਕ ’ਤੇ ਬੀਤੀ ਰਾਤ ਧਮਾਕਾ ਹੋ ਗਿਆ। ਇਸ ਘਟਨਾ ਵਿੱਚ ਵਿਸਫੋਟ ਸਮੱਗਰੀ ਲਗਾਉਣ ਵਾਲੇ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮੰਗਲਵਾਰ ਸਵੇਰੇ ਉਸ ਦੀ ਲਾਸ਼ ਦੇ ਟੁਕੜੇ ਮੌਕੇ ਤੋਂ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਇਹ ਧਮਾਕਾ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਠੋਨੀਆਂ ਨੇੜੇ ਜੰਗਲਾਤੀ ਇਲਾਕੇ ਵਿੱਚ ਵਾਪਰਿਆ, ਜਿੱਥੇ ਰੇਲਵੇ ਟ੍ਰੈਕ ਸੰਘਣੇ ਜੰਗਲ ਵਿਚੋਂ ਲੰਘਦਾ ਹੈ। ਧਮਾਕੇ ਕਾਰਨ ਕਈ ਘੰਟਿਆਂ ਲਈ ਰੇਲ ਆਵਾਜਾਈ ਪ੍ਰਭਾਵਿਤ ਰਹੀ। ਹਾਲਾਂਕਿ ਬਾਅਦ ਵਿੱਚ ਟ੍ਰੈਕ ਦੀ ਮੁਰੰਮਤ ਕਰਕੇ ਆਵਾਜਾਈ ਮੁੜ ਚਾਲੂ ਕਰ ਦਿੱਤੀ ਗਈ।

ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਧਮਾਕੇ ਦੀ ਸੂਚਨਾ ਮਿਲਦੇ ਹੀ ਉਹ ਖੁਦ, ਡੀਆਈਜੀ ਪਟਿਆਲਾ ਰੇਂਜ, ਜੀ.ਆਰ.ਪੀ. ਅਤੇ ਆਰ.ਪੀ.ਐਫ. ਦੀਆਂ ਟੀਮਾਂ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਧਮਾਕੇ ਵਾਲੀ ਥਾਂ ’ਤੇ ਵੱਡਾ ਖੱਡਾ ਬਣ ਗਿਆ ਸੀ, ਜਿਸ ਨੂੰ ਦੇਖਦੇ ਹੋਏ ਤੁਰੰਤ ਰੇਲ ਆਵਾਜਾਈ ਰੋਕ ਦਿੱਤੀ ਗਈ। ਉਨ੍ਹਾਂ ਦੇ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਇਸ ਨੂੰ ਘੱਟ ਤੀਬਰਤਾ ਵਾਲਾ ਧਮਾਕਾ ਸਮਝਿਆ ਗਿਆ ਸੀ, ਪਰ ਬਾਅਦ ਵਿੱਚ ਪਤਾ ਲੱਗਾ ਕਿ ਵੱਡਾ ਧਮਾਕਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਅਚਾਨਕ ਵਿਸਫੋਟ ਹੋਣ ਕਾਰਨ ਵਿਸਫੋਟ ਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਦੇ ਟੁਕੜੇ ਕਾਫ਼ੀ ਦੂਰ ਤੱਕ ਫੈਲ ਗਏ।

ਪੁਲਿਸ ਨੂੰ ਮੌਕੇ ਤੋਂ ਕਈ ਅਹਿਮ ਸੁਰਾਗ ਮਿਲੇ ਹਨ, ਜਿਸ ਵਿੱਚ ਇਕ ਮੋਬਾਈਲ ਫੋਨ ਦਾ ਸਿਮ ਕਾਰਡ ਵੀ ਸ਼ਾਮਲ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਪਿੱਛੇ ਦੇ ਮਕਸਦ ਅਤੇ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਮਿਲ ਸਕੇ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਹੀ ਈਮੇਲ ਰਾਹੀਂ ਪੰਜਾਬ ਅਤੇ ਹਰਿਆਣਾ ਵਿੱਚ ਰੇਲਵੇ ਟ੍ਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਸ ਈਮੇਲ ਵਿੱਚ 24 ਅਪ੍ਰੈਲ ਨੂੰ ਅੰਬਾਲਾ ਤੋਂ ਦਿੱਲੀ ਤੱਕ ਧਮਾਕਿਆਂ ਦੀ ਗੱਲ ਕੀਤੀ ਗਈ ਸੀ। ਇਸ ਤਾਜ਼ਾ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਰ ਵੀ ਚੌਕਸ ਹੋ ਗਈਆਂ ਹਨ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande