
ਚੰਡੀਗੜ੍ਹ, 28 ਅਪ੍ਰੈਲ (ਹਿੰ.ਸ.)। ਮੁੱਖ ਮੰਤਰੀ ਭਗਵੰਤ ਮਾਨ ਨੇ ਰੁਸਤਮ-ਏ-ਹਿੰਦ ਜੱਸਾ ਭੱਟੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਮਾਨ ਨੇ ਸੋਸ਼ਲ ਮੀਡੀਆ (ਐਕਸ) 'ਤੇ ਲਿਖਿਆ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ 'ਰੰਗਲਾ ਪੰਜਾਬ' ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ।
ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਕੇ ਜਾਵਾਂਗੇ। ਖੇਡ ਜਗਤ ਵਿੱਚ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ।
ਜੱਸਾ ਭੱਟੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ