ਲੁਧਿਆਣਾ ਦੇ ਮੰਡਿਆਣੀ ਪਿੰਡ ’ਚ ਪ੍ਰਵਾਸੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਲੁਧਿਆਣਾ, 28 ਅਪ੍ਰੈਲ (ਹਿੰ.ਸ.)| ਲੁਧਿਆਣਾ ਮੁੱਲਾਂਪੁਰ ਦਾਖਾ ਦੇ ਮੰਡਿਆਣੀ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਪ੍ਰਵਾਸੀ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੀਤਾਰਾਮ (25) ਵਜੋਂ ਹੋਈ ਹੈ, ਜੋ ਮੁੱਢਲੀਆਂ ਤੌਰ ‘ਤੇ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਇਸ ਵੇਲੇ ਖੰ
ਲੁਧਿਆਣਾ ਦੇ ਮੰਡਿਆਣੀ ਪਿੰਡ ’ਚ ਪ੍ਰਵਾਸੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ


ਲੁਧਿਆਣਾ, 28 ਅਪ੍ਰੈਲ (ਹਿੰ.ਸ.)| ਲੁਧਿਆਣਾ ਮੁੱਲਾਂਪੁਰ ਦਾਖਾ ਦੇ ਮੰਡਿਆਣੀ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਪ੍ਰਵਾਸੀ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੀਤਾਰਾਮ (25) ਵਜੋਂ ਹੋਈ ਹੈ, ਜੋ ਮੁੱਢਲੀਆਂ ਤੌਰ ‘ਤੇ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਇਸ ਵੇਲੇ ਖੰਨਾ ਵਿੱਚ ਰਹਿ ਰਿਹਾ ਸੀ। ਸੀਤਾਰਾਮ ਪਿੰਡ ਵਿੱਚ ਸੁਖਵਿੰਦਰ ਸਿੰਘ ਦੀ ਮੋਟਰ ‘ਤੇ ਕੰਮ ਕਰਦਾ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਪਹਿਲਾਂ ਉਹ ਕੁਝ ਵਿਅਕਤੀਆਂ ਨਾਲ ਮੋਟਰ ‘ਤੇ ਬੈਠ ਕੇ ਸ਼ਰਾਬ ਪੀ ਰਿਹਾ ਸੀ। ਮੌਕੇ ਤੋਂ ਪੁਲਿਸ ਨੂੰ ਤਿੱਖੇ ਹਥਿਆਰ ਵੀ ਬਰਾਮਦ ਹੋਏ ਹਨ, ਜਿਸ ਨਾਲ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹੱਤਿਆ ਵਿੱਚ ਇਨ੍ਹਾਂ ਦਾ ਹੀ ਇਸਤੇਮਾਲ ਕੀਤਾ ਗਿਆ।

ਮ੍ਰਿਤਕ ਦੇ ਪਿਤਾ ਵੀਰਿੰਦਰ ਠਾਕੁਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਦੇ ਪੁੱਤਰ ਦਾ ਫੋਨ ਆਇਆ ਸੀ, ਜਿਸ ਵਿੱਚ ਉਸ ਨੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰਣ ਦੀਆਂ ਧਮਕੀਆਂ ਮਿਲਣ ਦੀ ਗੱਲ ਕੀਤੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਕਰਨ ਸੰਧੂ, ਐਸ.ਐਚ.ਓ. ਦਾਖਾ ਕੁਲਜਿੰਦਰ ਸਿੰਘ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਏ। ਟੀਮ ਨੇ ਘਟਨਾਸਥਲ ਦਾ ਬਰੀਕੀ ਨਾਲ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande