
ਮੋਹਾਲੀ, 28 ਅਪ੍ਰੈਲ (ਹਿੰ.ਸ.)| ਸੱਭਿਆਚਾਰ ਮੰਤਰਾਲਾ, ਭਾਰਤ ਸਰਕਾਰ ਵੱਲੋਂ ਗਿਆਨ ਭਾਰਤਮ ਮਿਸ਼ਨ ਤਹਿਤ ਦੇਸ਼ ਦੀਆ ਪੁਰਾਨਤ ਹੱਥ-ਲਿਖਤ ਵਿਰਾਸਤ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਦੇਸ਼-ਪੱਧਰੀ ਸਰਵੇਖਣ ਸ਼ੁਰੂ ਕੀਤਾ ਗਿਆ ਹੈ, ਜੋ ਕਿ ਮਿਤੀ 15 ਜੂਨ 2026 ਤੱਕ ਪੂਰਾ ਕੀਤਾ ਜਾਣਾ ਹੈ। ਇਸ ਸਬੰਧ ਵਿੱਚ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਸ਼ਹਿਰ ਦੇ ਸਮੂਹ ਸਰਕਾਰੀ/ਨਿੱਜੀ ਸੰਸਥਾਵਾਂ, ਯੂਨੀਵਰਸਿਟੀਆਂ, ਲਾਇਬ੍ਰੇਰੀਆਂ, ਮੰਦਿਰਾਂ, ਗੁਰੂਦੁਆਰਿਆਂ, ਧਾਰਮਿਕ ਸਥਾਨਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਕਿਸੇ ਕੋਲ ਕੋਈ ਵੀ ਪੁਰਾਤਨ ਹੱਥ-ਲਿਖਤਾਂ ਮੌਜੂਦ ਹਨ ਤਾਂ ਉਹਨਾਂ ਦੀ ਜਾਣਕਾਰੀ ਨਗਰ ਨਿਗਮ, ਐਸ.ਏ.ਐਸ.ਨਗਰ ਨਾਲ ਸਾਂਝੀ ਕੀਤੀ ਜਾਵੇ। ਇਹ ਇਕ ਮਹੱਤਵਪੂਰਨ ਰਾਸ਼ਟਰੀ ਅਭਿਆਨ ਹੈ, ਇਸ ਲਈ ਨਗਰ ਨਿਗਮ, ਐਸ.ਏ.ਐਸ.ਨਗਰ ਵੱਲੋਂ ਸਰਕਾਰੀ/ਨਿੱਜੀ ਸੰਸਥਾਵਾਂ, ਯੂਨੀਵਰਸਿਟੀਆਂ, ਲਾਇਬ੍ਰੇਰੀਆਂ, ਮੰਦਿਰਾਂ, ਗੁਰੂਦੁਆਰਿਆਂ, ਧਾਰਮਿਕ ਸਥਾਨਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਰਵੇਖਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਸਰਵੇਖਣ ਲਈ ਹੇਠ ਦਰਸਾਏ ਨੰਬਰਾਂ ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ: ਮੋਬਾਈਲ: 9888200123, 9888773676, 9646214556 ਈ-ਮੇਲ ਆਈ.ਡੀ- mcsasnagar@gmail.com .
ਹਿੰਦੂਸਥਾਨ ਸਮਾਚਾਰ / GURSHARAN SINGH