
ਪਟਿਆਲਾ , 28 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵਿਖੇ ਮਿਤੀ 29-04-2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ ਸੀ ਆਈ ਸੀ ਆਈ ਬੈਂਕ ਦੇ ਨਿਯੋਜਕ ਵਲੋਂ ਰਿਲੇਸ਼ਨ ਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਪਟਿਆਲਾ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਬੈਂਕ ਦੇ ਨਿਯੋਜਕ ਵਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਮਰਦ ਅਤੇ ਔਰਤ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਉਮਰ 20 ਤੋਂ 25 ਸਾਲ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 29-04-2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9877610877 ਤੇ ਸੰਪਰਕ ਕਰ ਸਕਦੇ ਹਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH