ਬਠਿੰਡਾ ਜ਼ਿਲ੍ਹੇ ਵਿੱਚ ਰੋਜਾਨਾ ਹੋ ਰਹੀ ਹੈ ਤਪਦਿਕ ਦੇ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ : ਡਾ. ਤਪਿੰਦਰਜੋਤ
ਬਠਿੰਡਾ, 28 ਅਪ੍ਰੈਲ (ਹਿੰ.ਸ.)। ਨੈਸ਼ਨਲ ਤਪਦਿਕ ਅਲੀਮੀਨੇਸ਼ਨ ਪ੍ਰੋਗਰਾਮ ਅਧੀਨ 100 ਦਿਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਟੀ.ਬੀ ਸਕ੍ਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਕੈਂਪ ਵਿੱਚ ਜੇਕਰ ਕੋਈ ਵੀ ਮਰੀਜ਼ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸਦਾ ਇਲਾਜ ਸਰਕਾਰ ਵੱਲੋਂ ਬਿਲਕੁਲ ਮੁਫ਼ਤ
ਤਪਦਿਕ ਦੇ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ


ਬਠਿੰਡਾ, 28 ਅਪ੍ਰੈਲ (ਹਿੰ.ਸ.)। ਨੈਸ਼ਨਲ ਤਪਦਿਕ ਅਲੀਮੀਨੇਸ਼ਨ ਪ੍ਰੋਗਰਾਮ ਅਧੀਨ 100 ਦਿਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਟੀ.ਬੀ ਸਕ੍ਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਕੈਂਪ ਵਿੱਚ ਜੇਕਰ ਕੋਈ ਵੀ ਮਰੀਜ਼ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸਦਾ ਇਲਾਜ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇੰਨਾ ਹੀਂ ਨਹੀ ਸਿਹਤ ਕਰਮੀਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਤਪਦਿਕ ਰੋਗ ਦੇ ਲੱਛਣ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਪ੍ਰੋਗਰਾਮ ਸਬੰਧੀ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ, ਸਲੱਮ ਏਰੀਆ, ਹਾਈ ਰਿਸਕ ਏਰੀਆ/ਝੁੱਗੀ ਝੌਂਪੜੀ ਆਦਿ ਏਰੀਏ ਵਿੱਚ ਰਹਿੰਦੀ ਆਬਾਦੀ ਦਾ ਟੀ.ਬੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮਾਂ ਰਹਿੰਦੇ ਹੀ ਟੀ.ਬੀ. ਵਰਗੀ ਨਾਮੁਰਾਦ ਬਿਮਾਰੀ ’ਤੇ ਕਾਬੂ ਪਾਇਆ ਜਾ ਸਕੇ ਅਤੇ ਪੰਜਾਬ ਨੂੰ ਟੀ.ਬੀ.ਮੁਕਤ ਰਾਜ ਬਣਾਇਆ ਜਾ ਸਕੇ।

ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਰੋਜ਼ੀ ਅਗਰਵਾਲ ਦੀ ਅਗਵਾਈ ਹੇਠ ਲੱਗ ਰਹੇ ਇਨ੍ਹਾਂ ਕੈਪਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿਚ ਜੋਂ 60 ਸਾਲ ਤੋਂ ਵੱਧ ਉਮਰ ਦੇ ਲੋਕ, ਸ਼ੂਗਰ ਦੇ ਮਰੀਜ਼, ਕਿਸੇ ਵੀ ਤਰ੍ਹਾਂ ਦੇ ਨਸ਼ੇ ਦੇ ਆਦੀ, ਪਹਿਲਾਂ ਦਵਾਈ ਖਾ ਚੁੱਕੇ ਟੀ. ਬੀ ਦੇ ਮਰੀਜ਼, ਜੋ ਮਰੀਜ਼ ਟੀ. ਬੀ ਦੀ ਦਵਾਈ ਖਾ ਰਹੇ ਹਨ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਜਾਂ ਹੋਰ ਵੀ ਕੋਈ ਜਿਸਨੂੰ ਦੋ ਹਫ਼ਤੇ ਦੀ ਖਾਂਸੀ, ਬੁਖਾਰ, ਬਲਗਮ ਵਿਚ ਖੂਨ, ਵਜ਼ਨ ਘਟਣਾ ਆਦਿ ਹਨ ਉਨ੍ਹਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande