ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ 4 ਲੱਖ ਮੀਟਰਕ ਟਨ ਨੂੰ ਪਹੁੰਚੀ
ਗੁਰਦਾਸਪੁਰ, 28 ਅਪ੍ਰੈਲ (ਹਿੰ.ਸ.)। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 404330 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 397445 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਜਾਰੀ ਹੈ। ਕਿਸਾਨਾਂ ਦੇ
ਫਸਲ ਦੀ ਚੁਕਾਈ ਵੀ ਜਾਰੀ ਹੈ।


ਗੁਰਦਾਸਪੁਰ, 28 ਅਪ੍ਰੈਲ (ਹਿੰ.ਸ.)। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 404330 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 397445 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 929 ਕਰੋੜ 08 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 98 ਫੀਸਦ ਬਣਦੀ ਹੈ।

ਉਕਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਕਿਸਾਨਾਂ ਦੀ ਫਸਲ ਦੀ ਅਦਾਇਗੀ ਵੀ ਸੁਨਿਸ਼ਚਿਤ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਪਨਗਰੇਨ ਵਲੋਂ 110795 ਮੀਟਰਕ ਟਨ, ਮਾਰਕਫੈੱਡ ਵਲੋਂ 106818 ਮੀਟਰਕ ਟਨ, ਪਨਸਪ ਵਲੋਂ 95674 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 67741, ਐੱਫ. ਸੀ. ਆਈ ਵਲੋਂ 12667 ਅਤੇ ਵਪਾਰੀਆਂ ਵਲੋਂ 3750 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande