ਪੰਚਕੂਲਾ ਦੇ ਸੈਕਟਰ-16 ਵਿੱਚ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ
ਪੰਚਕੂਲਾ, 28 ਅਪ੍ਰੈਲ (ਹਿੰ.ਸ.)| ਪੰਚਕੂਲਾ ਦੇ ਸੈਕਟਰ-16 ਅਧੀਨ ਆਉਂਦੇ ਬੁੱਢਨਪੁਰ ਅਤੇ ਇੰਦਿਰਾ ਕਾਲੋਨੀ ਰੋਡ ’ਤੇ ਇੱਕ 22 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੋਹਿਤ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਦੀਪਕ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ
ਮ੍ਰਿਤਕ ਮੋਹਿਤ ਦੀ ਫਾਈਲ ਫੋਟੋ।


ਪੰਚਕੂਲਾ, 28 ਅਪ੍ਰੈਲ (ਹਿੰ.ਸ.)| ਪੰਚਕੂਲਾ ਦੇ ਸੈਕਟਰ-16 ਅਧੀਨ ਆਉਂਦੇ ਬੁੱਢਨਪੁਰ ਅਤੇ ਇੰਦਿਰਾ ਕਾਲੋਨੀ ਰੋਡ ’ਤੇ ਇੱਕ 22 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੋਹਿਤ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਦੀਪਕ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 10 ਵਜੇ ਇਸ ਘਟਨਾ ਬਾਰੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚੇ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਮੋਹਿਤ ਉੱਤਰ ਪ੍ਰਦੇਸ਼ ਤੋਂ ਪੰਚਕੂਲਾ ਆਇਆ ਸੀ ਅਤੇ ਕੰਮ ਦੀ ਤਲਾਸ਼ ਕਰ ਰਿਹਾ ਸੀ।

ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਨੇ ਪਹਿਲਾਂ ਮੋਹਿਤ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾਇਆ ਅਤੇ ਬਾਅਦ ਵਿੱਚ ਉਸ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮੋਹਿਤ ਦੇ ਸੀਨੇ ’ਤੇ ਚਾਕੂ ਦੇ ਕਈ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਸੀ.ਪੀ. ਕ੍ਰਾਈਮ ਅਮਰਿੰਦਰ ਸਿੰਘ ਸਮੇਤ ਸੀਨ ਆਫ ਕਰਾਈਮ ਦੀ ਟੀਮ, ਸੀ.ਆਈ.ਏ. ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੈਕਟਰ-14 ਥਾਣੇ ਦੇ ਐਸ.ਐਚ.ਓ. ਮੋਹਿੰਦਰ ਢਾਂਡੋ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande