ਮਮਤਾ ਦਿਵਸ ਮੌਕੇ ਐਚਪੀਵੀ ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
ਹੁਸ਼ਿਆਰਪੁਰ, 29 ਅਪ੍ਰੈਲ (ਹਿੰ.ਸ.)। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਦੀ ਅਗਵਾਈ ਹੇਠ ਵਿਸ਼ਵ ਟੀਕਾਕਰਨ ਹਫ਼ਤਾ (ਇਮਿਊਨਾਈਜ਼ੇਸ਼ਨ ਵੀਕ) ਦੇ ਤਹਿਤ ਮਮਤਾ ਦਿਵਸ ਮੌ
ਐਚਪੀਵੀ ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਦਾ ਦ੍ਰਿਸ਼।


ਹੁਸ਼ਿਆਰਪੁਰ, 29 ਅਪ੍ਰੈਲ (ਹਿੰ.ਸ.)। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਦੀ ਅਗਵਾਈ ਹੇਠ ਵਿਸ਼ਵ ਟੀਕਾਕਰਨ ਹਫ਼ਤਾ (ਇਮਿਊਨਾਈਜ਼ੇਸ਼ਨ ਵੀਕ) ਦੇ ਤਹਿਤ ਮਮਤਾ ਦਿਵਸ ਮੌਕੇ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ ਡਾ. ਨੇਹਾ ਪਾਲ ਵੱਲੋਂ ਮੌਜੂਦ ਮਾਤਾਵਾਂ ਅਤੇ ਕਿਸ਼ੋਰੀਆਂ ਨੂੰ ਐਚਪੀਵੀ ਵੈਕਸੀਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਐਚਪੀਵੀ ਵੈਕਸੀਨ ਕੈਂਸਰ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ ਹੈ। ਇਹ ਵੈਕਸੀਨ ਸਰੀਰ ਨੂੰ ਵਾਇਰਸ ਨਾਲ ਲੜਨ ਦੀ ਤਾਕਤ ਦਿੰਦੀ ਹੈ। ਐਚਪੀਵੀ ਵੈਕਸੀਨ ਸਮੇਂ ਸਿਰ ਲਗਵਾਉਣ ਨਾਲ ਭਵਿੱਖ ਵਿੱਚ ਗੰਭੀਰ ਬਿਮਾਰੀਆਂ ਦਾ ਖਤਰਾ ਘਟ ਜਾਂਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਹ ਵੈਕਸੀਨ ਸਰਕਾਰੀ ਸਿਹਤ ਸੰਸਥਾਵਾਂ ਜਿਵੇਂ ਕਿ ਸਿਵਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ), ਪ੍ਰਾਇਮਰੀ ਹੈਲਥ ਸੈਂਟਰ (ਪੀਐਚਸੀ) ਅਤੇ ਸਬ-ਸੈਂਟਰਾਂ ਵਿੱਚ ਉਪਲਬਧ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਂਦੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਲ ਰਹੀਆਂ ਮੁਫ਼ਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਐਚਪੀਵੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਇਸ ਮੌਕੇ ਡਾ. ਹਰਨੂਰ, ਡਾ. ਸਪਰੀਤ, ਡਾ. ਪਰਵਾਜ, ਡਾ. ਰਣਵੀਰ, ਡਾ. ਮੰਜਰੀ ਵੱਲੋਂ ਵੀ ਸਿਹਤ ਸਬੰਧੀ ਜਾਗਰੂਕਤਾ ਫੈਲਾਈ ਗਈ। ਸਿਹਤ ਕਰਮਚਾਰੀਆਂ ਵਿੱਚ ਬਿੰਦੂ (ਐਲਐਚਵੀ), ਹਰਿੰਦਰ ਕੌਰ (ਏਐਨਐਮ), ਮਨੀਸ਼ਾ ਠਾਕੁਰ ਅਤੇ ਮਨਮਿੰਦਰ ਕੌਰ ਨੇ ਕੈਂਪ ਦੇ ਸੁਚਾਰੂ ਆਯੋਜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਮੁਫ਼ਤ ਟੀਕਾਕਰਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਬਣਾਉਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande