
ਬਟਾਲਾ, 29 ਅਪ੍ਰੈਲ (ਹਿੰ.ਸ.)। ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਲਵੇਸ਼ਨ ਆਰਮੀ ਹਾਈ ਸਕੂਲ, ਅਲੀਵਾਲ ਰੋਡ ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਟਰੈਫਿਕ ਇੰਚਾਰਜ ਬਟਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਟਰੈਫਿਕ ਸਟਾਫ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ, ਫ਼ਰਿਸ਼ਤੇ ਸਕੀਮ ਬਾਰੇ, ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੌਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ