5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਪੰਜਾਬ ਦੇ ਮੁੱਖ ਮੰਤਰੀ
ਚੰਡੀਗੜ੍ਹ, 29 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ 5 ਮਈ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਮਾਮਲੇ ਸਬੰਧੀ ਹੋਵੇਗੀ। ਮਾਨ ਨੇ ਪਹਿ
ਮੁੱਖ ਮੰਤਰੀ ਭਗਵੰਤ ਮਾਨ


ਚੰਡੀਗੜ੍ਹ, 29 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ 5 ਮਈ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਮਾਮਲੇ ਸਬੰਧੀ ਹੋਵੇਗੀ। ਮਾਨ ਨੇ ਪਹਿਲਾਂ ਰਾਸ਼ਟਰਪਤੀ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਕੀਤੀ ਸੀ ਤਾਂ ਜੋ ਉਹ ਵਿਧਾਇਕਾਂ ਨਾਲ ਮਿਲ ਕੇ ਇਨ੍ਹਾਂ ਸੰਸਦ ਮੈਂਬਰਾਂ ਨੂੰ “ਰੀਕਾਲ” ਕਰਨ ਦੀ ਮੰਗ ਉਠਾ ਸਕਣ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ 5 ਮਈ ਨੂੰ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਗਿਆ ਹੈ ਅਤੇ ਉਹ ਇਸ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਰੇ ਵਿਧਾਇਕ ਸ਼ਾਮਲ ਹੋਣਗੇ ਜਾਂ ਨਹੀਂ। ਜਿਕਰਯੋਗ ਹੈ ਕਿ 24 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਸੀ ਜਦੋਂ ਉਨ੍ਹਾਂ ਦੇ 10 ਵਿੱਚੋਂ 7 ਰਾਜ ਸਭਾ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮਜੀਤ ਸਾਹਨੀ ਅਤੇ ਸਵਾਤੀ ਮਾਲੀਵਾਲ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਝੋਨੇ ਦੀ ਫਸਲ ਅਤੇ ਪਾਣੀ ਪ੍ਰਬੰਧਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 1 ਮਈ ਤੋਂ ਅੱਪਗ੍ਰੇਡ ਕੀਤੀਆਂ ਨਹਿਰਾਂ ਵਿੱਚ ਪਾਣੀ ਛੱਡਿਆ ਜਾਵੇਗਾ। ਬੁੱਧਵਾਰ ਨੂੰ 21,000 ਕਿਊਸੈਕ ਪਾਣੀ ਛੱਡਿਆ ਗਿਆ ਹੈ, ਜੋ 1 ਮਈ ਤੱਕ ਕਿਸਾਨਾਂ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਪਲਾਈ ਬਾਗਬਾਨੀ ਲਈ ਵੀ ਲਾਹੇਵੰਦ ਸਾਬਤ ਹੋਵੇਗੀ। ਮਾਨ ਨੇ ਦੱਸਿਆ ਕਿ ਸਰਕਾਰ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਉਣ ਲਈ ਨਹਿਰਾਂ ਦੇ ਪਾਣੀ ਦੀ ਵਰਤੋਂ ਵਧਾ ਰਹੀ ਹੈ। ਮਾਰਚ 2026 ਤੱਕ ਨਹਿਰਾਂ ਅਤੇ ਪਾਈਪਲਾਈਨਾਂ ‘ਤੇ ਕਰੀਬ 6700 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਰੀਚਾਰਜ ਪਾਇੰਟ ਬਣਾਏ ਗਏ ਹਨ, ਜਿਸ ਨਾਲ 2 ਤੋਂ 4 ਮੀਟਰ ਤੱਕ ਪਾਣੀ ਦਾ ਪੱਧਰ ਵਧਿਆ ਹੈ ਅਤੇ ਲਗਭਗ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ।

ਝੋਨੇ ਦੀ ਬੀਜਾਈ ਲਈ ਵੀ ਨਵਾਂ ਸ਼ਡਿਊਲ ਤਿਆਰ ਕੀਤਾ ਗਿਆ ਹੈ। ਇਸ ਵਾਰ ਬਜਾਈ 1 ਜੂਨ ਤੋਂ ਸ਼ੁਰੂ ਹੋਵੇਗੀ ਅਤੇ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਡਾਇਰੈਕਟ ਸੀਡਿੰਗ 15 ਤੋਂ 31 ਮਈ ਤੱਕ ਹੋਵੇਗੀ, ਜਦਕਿ ਪੱਡਲਿੰਗ ਵਿਧੀ ਨਾਲ ਖੇਤੀ ਕਰਨ ਵਾਲੇ ਕਿਸਾਨਾਂ ਨੂੰ 1 ਜੂਨ ਤੋਂ ਪਾਣੀ ਮਿਲੇਗਾ। ਇਸ ਤੋਂ ਇਲਾਵਾ ਮਾਨ ਨੇ ਦੱਸਿਆ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 11 ਪੰਜਾਬ ਨਾਲ ਸੰਬੰਧਿਤ ਹਨ। ਉਨ੍ਹਾਂ ਨੂੰ ਵਾਪਸ ਲਿਆਉਣ ਲਈ ਸਰਕਾਰੀ ਟੀਮ ਭੇਜੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande