ਜਲੰਧਰ ਵਿੱਚ 19 ਇਲਾਕਿਆਂ ‘ਚ ਕਾਸੋ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲਾ ਸਮਾਨ ਬਰਾਮਦ
ਜਲੰਧਰ, 29 ਅਪ੍ਰੈਲ (ਹਿੰ.ਸ.)| ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਦੇ 19 ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲਾ ਸਮਾਨ ਬਰਾਮਦ ਕੀਤਾ ਅਤੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰ
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ


ਜਲੰਧਰ, 29 ਅਪ੍ਰੈਲ (ਹਿੰ.ਸ.)| ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਦੇ 19 ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲਾ ਸਮਾਨ ਬਰਾਮਦ ਕੀਤਾ ਅਤੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਇਹ ਕਾਰਵਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ। ਇਸ ਆਪ੍ਰੇਸ਼ਨ ਦੀ ਅਗਵਾਈ ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟਿਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ ਸਿਟੀ-1 ਆਕਰਸ਼ੀ ਜੈਨ ਅਤੇ ਏਡੀਸੀਪੀ ਪਰਮਜੀਤ ਸਿੰਘ ਵੱਲੋਂ ਕੀਤੀ ਗਈ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਆਪ੍ਰੇਸ਼ਨ ਸਬ-ਡਿਵਿਜ਼ਨ ਪੱਧਰ ‘ਤੇ ਹਲਕਾ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਵਿੱਚ ਐਸਐਚਓ ਸਮੇਤ ਲਗਭਗ 220 ਪੁਲਿਸ ਕਰਮਚਾਰੀ ਸ਼ਾਮਲ ਸਨ। ਵੱਖ-ਵੱਖ ਟੀਮਾਂ ਬਣਾਕੇ ਨਾਕਾਬੰਦੀ ਅਤੇ ਛਾਪੇਮਾਰੀ ਕਰਕੇ ਸੰਦੇਹੀ ਥਾਵਾਂ ਦੀ ਤਲਾਸ਼ੀ ਲਈ ਗਈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕਰੀਬ ਡੇਢ ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਨਸ਼ੀਲੀਆਂ ਗੋਲੀਆਂ ਅਤੇ 110 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਇਹ ਨਸ਼ੀਲਾ ਸਮਾਨ 23 ਵਿਅਕਤੀਆਂ ਦੇ ਕਬਜ਼ੇ ਤੋਂ ਵੱਖ-ਵੱਖ ਥਾਵਾਂ ਤੋਂ ਜ਼ਬਤ ਕੀਤਾ ਗਿਆ।

ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੁੱਲ 23 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਬਸਤੀ ਇਲਾਕਿਆਂ ਵਿੱਚ ਵੀ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ ਤਾਂ ਜੋ ਨਸ਼ਿਆਂ ਦੀ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕੇ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande