
ਬਟਾਲਾ, 29 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 18 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਵਿਧਾਇਕ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ।
ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਗਿਆ। ਵਿਧਾਇਕ ਨੇ ਅੱਗੇ ਕਿਹਾ ਕਿ ਉਹ ਦਿਨ ਰਾਤ ਬਟਾਲਾ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਸ਼ਹਿਰ ਵਿੱਚ ਲੋਕ ਹਿੱਤ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ