ਪਿੰਡ ਬਾਦਲ ‘ਚ ਨਰਸਿੰਗ ਕਰ ਰਹੀ ਵਿਦਿਆਰਥਣ ਦੀ ਮੌਤ, ਹੋਸਟਲ ‘ਚ ਲਟਕਦੀ ਮਿਲੀ ਲਾਸ਼
ਮੁਕਤਸਰ ਸਾਹਿਬ, 29 ਅਪ੍ਰੈਲ (ਹਿੰ.ਸ.)| ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿੱਚ ਸਥਿਤ ਸਟੇਟ ਇੰਸਟੀਚਿਊਟ ਆਫ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਦੀ ਸੰਦੇਹਜਨਕ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਨੇ ਆਪਣੇ ਕਮਰੇ ਵਿੱਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ
ਪਿੰਡ ਬਾਦਲ ‘ਚ ਨਰਸਿੰਗ ਕਰ ਰਹੀ ਵਿਦਿਆਰਥਣ ਦੀ ਮੌਤ, ਹੋਸਟਲ ‘ਚ ਲਟਕਦੀ ਮਿਲੀ ਲਾਸ਼


ਮੁਕਤਸਰ ਸਾਹਿਬ, 29 ਅਪ੍ਰੈਲ (ਹਿੰ.ਸ.)| ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿੱਚ ਸਥਿਤ ਸਟੇਟ ਇੰਸਟੀਚਿਊਟ ਆਫ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸਜ਼ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਦੀ ਸੰਦੇਹਜਨਕ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਨੇ ਆਪਣੇ ਕਮਰੇ ਵਿੱਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕਾ ਦੀ ਪਛਾਣ 20 ਸਾਲਾ ਤਨੂ ਵਜੋਂ ਹੋਈ ਹੈ, ਜੋ ਜ਼ਿਲ੍ਹਾ ਰੂਪਨਗਰ (ਰੋਪੜ) ਦੀ ਰਹਿਣ ਵਾਲੀ ਸੀ ਅਤੇ ਜੀਐਨਐਮ ਦੂਜੇ ਸਾਲ ਦੀ ਵਿਦਿਆਰਥਣ ਸੀ।

ਜਾਣਕਾਰੀ ਅਨੁਸਾਰ ਇਹ ਘਟਨਾ ਹੋਸਟਲ ਨੰਬਰ-2 ਵਿੱਚ ਬੀਤੀ ਰਾਤ ਕਰੀਬ 9:30 ਵਜੇ ਵਾਪਰੀ, ਜਦੋਂ ਵਿਦਿਆਰਥਣ ਆਪਣੇ ਕਮਰੇ ਵਿੱਚ ਇਕੱਲੀ ਸੀ। ਘਟਨਾ ਦਾ ਪਤਾ ਲੱਗਣ ‘ਤੇ ਹੋਰ ਵਿਦਿਆਰਥਣਾਂ ਨੇ ਤੁਰੰਤ ਹੋਸਟਲ ਪ੍ਰਬੰਧਨ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਇਸ ਘਟਨਾ ਤੋਂ ਬਾਅਦ ਹੋਸਟਲ ਵਿੱਚ ਰਹਿ ਰਹੀਆਂ ਮ੍ਰਿਤਕਾ ਦੀਆਂ ਦੋ ਰੂਮਮੇਟਾਂ ਸਮੇਤ ਕੁੱਲ ਛੇ ਵਿਦਿਆਰਥਣਾਂ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ। ਉਨ੍ਹਾਂ ਨੂੰ ਰਾਤ ਕਰੀਬ 11 ਵਜੇ ਦੋ ਵਾਰ ਸੰਸਥਾ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਾਦਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ, ਵਿਦਿਆਰਥਣ ਦੀ ਮੌਤ ਦੀ ਖ਼ਬਰ ਸੁਣਕੇ ਰੂਮਮੇਟਾਂ ਨੂੰ ਝਟਕਾ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ। ਫਿਲਹਾਲ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande