
ਤਰਨ ਤਾਰਨ, 29 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਭੁੱਸੇ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੀੜ ਰਾਜਾ ਤੇਜਾ ਸਿੰਘ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਸੇਵਾਮੁਕਤ ਪੀ ਸੀ ਐਸ ਅਫਸਰ ਰਾਜਬੀਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲਾਂ ਵਿੱਚ ਹਰੇਕ ਬੁਨਿਆਦੀ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਨਵੇਂ ਸਮਾਰਟ ਕਲਾਸਰੂਮ, ਆਧੁਨਿਕ ਲੈਬਾਂ, ਪੀਣ ਵਾਲਾ ਸਾਫ਼ ਪਾਣੀ, ਪਖਾਨੇ ਅਤੇ ਖੇਡ ਮੈਦਾਨਾਂ ਦਾ ਨਿਰਮਾਣ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਦਾ ਮਿਆਰ ਨਿੱਜੀ ਸਕੂਲਾਂ ਨਾਲੋਂ ਉੱਚਾ ਚੁੱਕਣਾ ਹੈ ਤਾਂ ਜੋ ਆਮ ਘਰਾਂ ਦੇ ਬੱਚੇ ਵੀ ਮਿਆਰੀ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸਰਕਾਰ ਸਕੂਲੀ ਸਿੱਖਿਆ ਦੇ ਸੁਧਾਰ ਲਈ ਨਵੀਆਂ ਯੋਜਨਾਵਾਂ ਲੈ ਕੇ ਆਵੇਗੀ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਾਈਸ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੁਪਿੰਦਰ ਕੌਰ ਸੰਧੂ, ਬਲਾਕ ਸਿੱਖਿਆ ਅਫ਼ਸਰ ਗੰਡੀਵਿੰਡ ਰਜਿੰਦਰ ਸਿੰਘ, ਬਲਾਕ ਨੋਡਲ ਅਫ਼ਸਰ ਪ੍ਰਭਜੋਤ ਸਿੰਘ ਗੋਹਲਵੜ, ਸਮਾਰਟ ਸਕੂਲ ਕੋਆਰਡੀਨੇਟਰ ਗੁਰਮੀਤ ਸਿੰਘ ਖਾਲਸਾ ਤੋਂ ਇਲਾਵਾ ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰਜ਼ ਅਤੇ ਹੈੱਡ ਟੀਚਰਜ਼ ਤੋਂ ਇਲਾਵਾ ਸਰਕਾਰੀ ਐਲੀਮੈਂਟਰੀ ਸਕੂਲ ਭੁੱਸੇ ਦੇ ਸਰਪੰਚ ਹਰਪ੍ਰੀਤ ਸਿੰਘ, ਸਾਬਕਾ ਸਰਪੰਚ ਨਿਰਵੈਰ ਸਿੰਘ ਸਮੇਤ ਪੰਚਾਇਤ ਮੈਂਬਰ, ਦੋਵੇਂ ਸਕੂਲਾਂ ਦਾ ਸਮੁੱਚਾ ਸਟਾਫ, ਪਿੰਡ ਦੇ ਪਤਵੰਤੇ ਅਤੇ ਵਿਦਿਆਰਥੀਆਂ ਦੇ ਮਾਪੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ