ਮੋਹਾਲੀ ਸ਼ਹਿਰ ਦੇ ਆਮ ਆਦਮੀ ਕਲੀਨਿਕਾਂ ਵਿਚ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ : ਐਸ.ਐਮ.ਓ
ਮੋਹਾਲੀ, 29 ਅਪ੍ਰੈਲ (ਹਿੰ.ਸ.)| ਮੋਹਾਲੀ ਸ਼ਹਿਰ ਦੇ ਵੱਖ—ਵੱਖ ਆਮ ਆਦਮੀ ਕਲੀਨਿਕਾਂ ਵਿਚ ਵੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਅਤੇ ਡਾ. ਪਰਮਿੰਦਰਜੀਤ ਸਿੰਘ ਨੇ ਦਸਿਆ ਕਿ ਪੰਜ
ਆਮ ਆਦਮੀ ਕਲੀਨਿਕਾਂ ਵਿਚ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਂਦੇ ਹੋਏ ਲੋਕ।


ਮੋਹਾਲੀ, 29 ਅਪ੍ਰੈਲ (ਹਿੰ.ਸ.)| ਮੋਹਾਲੀ ਸ਼ਹਿਰ ਦੇ ਵੱਖ—ਵੱਖ ਆਮ ਆਦਮੀ ਕਲੀਨਿਕਾਂ ਵਿਚ ਵੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਅਤੇ ਡਾ. ਪਰਮਿੰਦਰਜੀਤ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਸਿਹਤ ਬੀਮਾ ਕਾਰਡ ਬਣਾਉਣ ਦੇ ਕੰਮ ਦਾ ਦਾਇਰਾ ਵਧਾਇਆ ਜਾ ਰਿਹਾ ਹੈ ਤਾਂਕਿ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਕਾਰਡ ਬਣਵਾਉਣ ਦੀ ਸਹੂਲਤ ਮਿਲ ਸਕੇ ਅਤੇ ਉਹ 10 ਲੱਖ ਰੁਪਏ ਤਕ ਦੇ ਮੁਫ਼ਤ ਸਿਹਤ ਬੀਮੇ ਦਾ ਫ਼ਾਇਦਾ ਲੈ ਸਕਣ।ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਸਿਹਤ ਬੀਮਾ ਕਾਰਡ ਪਹਿਲਾਂ ਹੀ ਬਣ ਰਹੇ ਹਨ ਤੇ ਹੁਣ ਮੋਹਾਲੀ ਸ਼ਹਿਰ ’ਚ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਫ਼ੇਜ਼ 1, ਫ਼ੇਜ਼ 7 ਅਤੇ ਫ਼ੇਜ਼ 11 ਵਿਖੇ ਵੀ ਇਹ ਕਾਰਡ ਬਣਾਏ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ, ਇਸ ਤੋਂ ਇਲਾਵਾ ਵੱਖ ਵੱਖ ਥਾਈਂ ਰੋਜ਼ਾਨਾ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਜਿਥੇ ਸਿਹਤ ਬੀਮਾ ਕਾਰਡ ਬਣਵਾਏ ਜਾ ਸਕਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁਫ਼ਤ ਸਿਹਤ ਬੀਮੇ ਦੀ ਸਹੂਲਤ ਦਾ ਪੂਰਾ ਫ਼ਾਇਦਾ ਲੈਣ ਅਤੇ ਆਪ—ਆਪਣੇ ਸਿਹਤ ਬੀਮਾ ਕਾਰਡ ਜਲਦ ਤੋਂ ਜਲਦ ਬਣਵਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande