ਅਮਰੀਕਾ ‘ਚ 1790 ਡਰਾਈਵਰਾਂ ਦੇ ਲਾਇਸੈਂਸ ਰੱਦ, ਜ਼ਿਆਦਾਤਰ ਪੰਜਾਬੀ ਪ੍ਰਭਾਵਿਤ
ਚੰਡੀਗੜ੍ਹ, 03 ਅਪ੍ਰੈਲ (ਹਿੰ.ਸ.)| ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਨਵੇਂ ਕਾਨੂੰਨ ਲਾਗੂ ਹੋਣ ਤੋਂ ਬਾਅਦ 1790 ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਜਿਸ ਨਾਲ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੀ ਨੌਕਰੀ ਚਲੀ ਗਈ ਹੈ। ਇਹ ਫੈਸਲਾ ਮਾਰਚ 2026 ਵਿੱਚ ਗਵਰਨਰ ਮਾਈਕ ਬ੍ਰੌਨ ਵੱਲੋਂ ਹਾਊ
ਟਰੱਕ ਦੀ ਫਾਈਲ ਫੋਟੋ।


ਇੰਡੀਆਨਾ ਦੇ ਅਟਾਰਨੀ ਜਨਰਲ ਟੌਡ ਰੋਕੀਟਾ.


ਚੰਡੀਗੜ੍ਹ, 03 ਅਪ੍ਰੈਲ (ਹਿੰ.ਸ.)| ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਨਵੇਂ ਕਾਨੂੰਨ ਲਾਗੂ ਹੋਣ ਤੋਂ ਬਾਅਦ 1790 ਡਰਾਈਵਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਜਿਸ ਨਾਲ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੀ ਨੌਕਰੀ ਚਲੀ ਗਈ ਹੈ। ਇਹ ਫੈਸਲਾ ਮਾਰਚ 2026 ਵਿੱਚ ਗਵਰਨਰ ਮਾਈਕ ਬ੍ਰੌਨ ਵੱਲੋਂ ਹਾਊਸ ਐਨਰੋਲਡ ਐਕਟ 1200 ‘ਤੇ ਦਸਤਖਤ ਕਰਨ ਤੋਂ ਬਾਅਦ ਲਿਆ ਗਿਆ।

ਇੰਡੀਆਨਾ ਬੀਐਮਵੀ ਵੱਲੋਂ 16 ਮਾਰਚ ਨੂੰ 1790 ਡਰਾਈਵਰਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਦੀ ਸੂਚਨਾ ਦਿੱਤੀ ਗਈ ਸੀ। 1 ਅਪ੍ਰੈਲ ਤੋਂ ਇਹ ਨਿਯਮ ਲਾਗੂ ਹੋਣ ਨਾਲ ਉਹ ਸਾਰੇ ਨਾਨ-ਡੋਮਿਸਾਇਲਡ ਸੀਡੀਐਲ (ਕਮਰਸ਼ੀਅਲ ਡਰਾਈਵਿੰਗ ਲਾਇਸੈਂਸ) ਆਪਣੇ ਆਪ ਮਿਆਦ ਪੁੱਗ ਗਏ, ਜਿਨ੍ਹਾਂ ਕੋਲ ਵੈਧ ਵੀਜ਼ਾ ਨਹੀਂ ਸੀ। ਇਹ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਗੈਰ-ਕਾਨੂੰਨੀ ਤਰੀਕੇ ਨਾਲ ਟਰੱਕ ਚਲਾਉਣ ਵਾਲੇ ਪ੍ਰਵਾਸੀਆਂ ਖ਼ਿਲਾਫ਼ ਇਸ ਤਰ੍ਹਾਂ ਦੀ ਵੱਡੀ ਕਾਰਵਾਈ ਕੀਤੀ ਹੈ। ਗਵਰਨਰ ਮਾਈਕ ਬ੍ਰੌਨ ਨੇ ਕਿਹਾ ਕਿ ਇਹ ਕਦਮ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ, ਤਾਂ ਜੋ ਅਣ-ਤਜਰਬੇਕਾਰ ਅਤੇ ਅਣ-ਪ੍ਰਸ਼ਿਖਤ ਡਰਾਈਵਰਾਂ ਨੂੰ ਰੋਕਿਆ ਜਾ ਸਕੇ।

ਨਵੇਂ ਕਾਨੂੰਨ ਅਨੁਸਾਰ ਹੁਣ ਡਰਾਈਵਰਾਂ ਲਈ ਅੰਗਰੇਜ਼ੀ ਭਾਸ਼ਾ ਦੀ ਜਾਣਕਾਰੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਜਿਨ੍ਹਾਂ ਡਰਾਈਵਰਾਂ ਦੇ ਲਾਇਸੈਂਸ ਰੱਦ ਹੋ ਚੁੱਕੇ ਹਨ, ਉਨ੍ਹਾਂ ਨੂੰ ਨੌਕਰੀ ‘ਤੇ ਰੱਖਣ ਵਾਲੇ ਟਰੱਕ ਮਾਲਕਾਂ ‘ਤੇ 50,000 ਡਾਲਰ ਤੱਕ ਦਾ ਜੁਰਮਾਨਾ ਵੀ ਲੱਗੇਗਾ। ਇੰਡੀਆਨਾ ਦੇ ਅਟਾਰਨੀ ਜਨਰਲ ਟੌਡ ਰੋਕੀਟਾ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਮਕਸਦ ਕਿਸੇ ਖ਼ਾਸ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਸੜਕਾਂ ‘ਤੇ ਚੱਲਣ ਵਾਲਾ ਹਰ ਡਰਾਈਵਰ ਪੂਰੀ ਤਰ੍ਹਾਂ ਯੋਗ ਅਤੇ ਕਾਨੂੰਨੀ ਹੋਵੇ।

ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਗੈਰ-ਕਾਨੂੰਨੀ ਇਮੀਗ੍ਰੈਂਟ ਟਰੱਕ ਡਰਾਈਵਰਾਂ ਵੱਲੋਂ ਕੀਤੇ ਗਏ ਹਾਦਸਿਆਂ ਦੇ ਮੱਦੇਨਜ਼ਰ ਇਹ ਕਾਨੂੰਨ ਬਣਾਇਆ ਗਿਆ ਹੈ। ਇਨ੍ਹਾਂ ਹਾਦਸਿਆਂ ਵਿੱਚ ਕੁੱਲ 6 ਲੋਕਾਂ ਦੀ ਮੌਤ ਹੋਈ ਸੀ। ਫਰਵਰੀ 2026 ਵਿੱਚ ਇੱਕ ਪੰਜਾਬੀ ਡਰਾਈਵਰ ਸੁਖਦੀਪ ਸਿੰਘ ਦੇ ਟਰੱਕ ਨਾਲ ਹੋਏ ਹਾਦਸੇ ਵਿੱਚ 64 ਸਾਲਾ ਵਿਅਕਤੀ ਦੀ ਮੌਤ ਹੋਈ ਸੀ। ਇਸ ਤੋਂ ਇਲਾਵਾ ਫਲੋਰਿਡਾ ਵਿੱਚ ਇੱਕ ਹੋਰ ਘਟਨਾ ਸਾਹਮਣੇ ਆਈ ਸੀ, ਜਿਸ ਵਿੱਚ ਤਰਨਤਾਰਨ ਦੇ ਪਿੰਡ ਰਟੈਲਾ ਦੇ ਰਹਿਣ ਵਾਲੇ ਡਰਾਈਵਰ ਨੇ ਗਲਤ ਯੂ-ਟਰਨ ਲੈ ਕੇ ਵੱਡਾ ਹਾਦਸਾ ਕਰ ਦਿੱਤਾ ਸੀ। ਇਸ ਹਾਦਸੇ ਵਿੱਚ ਵੈਨ ਵਿੱਚ ਸਵਾਰ 3 ਲੋਕਾਂ ਦੀ ਮੌਤ ਹੋ ਗਈ ਸੀ। ਇਸ ਨਵੇਂ ਕਾਨੂੰਨ ਨਾਲ ਪੰਜਾਬੀ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande