ਬਸਪਾ ਵੱਲੋਂ ਪਿੰਡ ਖਵਾਸਪੁਰਾ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਵਿਸ਼ਾਲ ਮਾਰਚ 13 ਅਪ੍ਰੈਲ ਨੂੰ : ਡਾ. ਕਰੀਮਪੁਰੀ
ਚੰਡੀਗੜ੍ਹ/ਨਵਾਂਸ਼ਹਿਰ, 03 ਅਪ੍ਰੈਲ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ''ਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਨਮ ਅਸਥਾਨ ਪਿੰਡ ਸ੍ਰੀ ਖਵਾਸਪੁਰਾ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗ
ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ


ਚੰਡੀਗੜ੍ਹ/ਨਵਾਂਸ਼ਹਿਰ, 03 ਅਪ੍ਰੈਲ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ 'ਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਨਮ ਅਸਥਾਨ ਪਿੰਡ ਸ੍ਰੀ ਖਵਾਸਪੁਰਾ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪਾਰਟੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਹੁਕਮਰਾਨਾਂ ਤੋਂ ਪਿਛਲੇ ਸਵਾ ਚਾਰ ਸਾਲਾਂ ਦਾ ਹਿਸਾਬ ਮੰਗੇਗੀ।ਡਾ. ਕਰੀਮਪੁਰੀ ਨੇ ਤਿੱਖੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਇਹ ਜਵਾਬ ਦੇਵੇ ਕਿ ਸਵਾ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜ਼ਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ? ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਵਾਈ ਕਾਰਨ ਸਿੱਖ ਸੰਗਤ ਅਤੇ ਇਨਸਾਫ਼ ਪਸੰਦ ਲੋਕਾਂ ਵਿੱਚ ਭਾਰੀ ਰੋਸ ਹੈ।ਡਾ. ਕਰੀਮਪੁਰੀ ਨੇ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਸੂਬੇ ਦੇ ਭਖਦੇ ਮਸਲਿਆਂ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ।ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੀ ਹੈ, ਜਿਸਨੂੰ ਰੋਕਣ ਵਿੱਚ ਸਰਕਾਰ ਨਾਕਾਮ ਰਹੀ ਹੈ। ਪੰਜਾਬ ਵਿੱਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਅਤੇ ਰਾਖਵੇਂਕਰਨ ਦੇ ਮੁੱਦਿਆਂ 'ਤੇ ਸਰਕਾਰ ਦੀ ਚੁੱਪ ਚਿੰਤਾਜਨਕ ਹੈ। ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande