ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਈ.ਟੀ.ਓ
ਅੰਮ੍ਰਿਤਸਰ, 03 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਲਾਲਕਾ ਨਗਰ ਅਤੇ ਮਿਹੋਕਾ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਜੰਡਿਆਲਾ ਹਲਕੇ ਦੇ ਪਿੰਡ ’ਚ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ।


ਅੰਮ੍ਰਿਤਸਰ, 03 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਲਾਲਕਾ ਨਗਰ ਅਤੇ ਮਿਹੋਕਾ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ।

ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਈ.ਟੀ.ਓ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਅਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ `ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।

ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ 90 ਫੀਸਦੀ ਤੋਂ ਵੱਧ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande