ਪੀ.ਆਰ.ਟੀ.ਸੀ ਦੀਆਂ ਜ਼ਮੀਨਾਂ ‘ਤੇ ਪੈਟਰੋਲ ਪੰਪ ਲਾਉਣ ਲਈ ਆਈ.ਓ.ਸੀ.ਐਲ ਨੂੰ ਪ੍ਰਵਾਨਗੀ
ਪਟਿਆਲਾ, 03 ਅਪ੍ਰੈਲ (ਹਿੰ.ਸ.)। ਪੀ.ਆਰ.ਟੀ.ਸੀ ਵੱਲੋਂ ਆਪਣੀ ਆਮਦਨ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪੀ.ਆਰ.ਟੀ.ਸੀ ਵੱਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੂੰ ਆਪਣੀਆਂ ਜ਼ਮੀਨਾਂ ‘ਤੇ ਪੈਟਰੋਲ ਪੰਪ ਲਗਾਉਣ ਲਈ ਪ੍ਰਵਾਨਗੀ ਪੱਤਰ
ਆਈ.ਓ.ਸੀ.ਐਲ ਦੇ ਨੁਮਾਇੰਦਿਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕਰਦੇ ਚੇਅਰਮੈਨ ਹਰਪਾਲ ਜੁਨੇਜਾ


ਪਟਿਆਲਾ, 03 ਅਪ੍ਰੈਲ (ਹਿੰ.ਸ.)। ਪੀ.ਆਰ.ਟੀ.ਸੀ ਵੱਲੋਂ ਆਪਣੀ ਆਮਦਨ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪੀ.ਆਰ.ਟੀ.ਸੀ ਵੱਲੋਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੂੰ ਆਪਣੀਆਂ ਜ਼ਮੀਨਾਂ ‘ਤੇ ਪੈਟਰੋਲ ਪੰਪ ਲਗਾਉਣ ਲਈ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਆਰ.ਟੀ.ਸੀ. ਦੀ ਤਰੱਕੀ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਜੁਨੇਜਾ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਪਟਿਆਲਾ ਦੀ ਜ਼ਮੀਨ ‘ਤੇ ਆਈ.ਓ.ਸੀ.ਐਲ. ਵੱਲੋਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕਰਨ ਲਈ ਆਈ.ਓ.ਸੀ.ਐਲ. ਦੇ ਉੱਚ-ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆਈ.ਓ.ਸੀ.ਐਲ. ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ (ਕੰਪਨੀ ਦੀ ਮਾਲਕੀ ਵਾਲਾ ਡੀਲਰ ਉਪਰੇਟਡ) ਸੀ ਓ ਡੀ ਓ ਮਾਡਲ ਅਧਾਰ ‘ਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਪਟਿਆਲਾ ਵਿਖੇ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕੀਤਾ ਜਾਵੇਗਾ। ਇਸ ਨਾਲ ਪੀ.ਆਰ.ਟੀ.ਸੀ. ਨੂੰ ਅੰਦਾਜ਼ਨ 80 ਲੱਖ ਦੀ ਸਾਲਾਨਾ ਆਮਦਨ ਹੋਵੇਗੀ।

ਐਡਵੋਕੇਟ ਜੁਨੇਜਾ ਨੇ ਕਿਹਾ ਕਿ ਇਸ ਤੋਂ ਇਲਾਵਾ ਪੀ.ਆਰ.ਟੀ.ਸੀ. ਦੀ ਆਮਦਨ ਵਿੱਚ ਵਾਧਾ ਕਰਨ ਲਈ ਪੀ.ਆਰ.ਟੀ.ਸੀ. ਦੇ ਹੋਰ ਅਦਾਰਿਆਂ ਵਿੱਚ ਵੀ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਅਰੰਭੀ ਹੋਈ ਹੈ ਅਤੇ ਇਸ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ। ਚੇਅਰਮੈਨ ਪੀ.ਆਰ.ਟੀ.ਸੀ. ਵੱਲੋਂ ਆਈ.ਓ.ਸੀ.ਐਲ. ਦੇ ਉੱਚ-ਅਧਿਕਾਰੀਆਂ ਨੂੰ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਪਟਿਆਲਾ ਵਿਖੇ ਪੰਪ ਲਗਾਉਣ ਲਈ ਅਲਾਟਮੈਂਟ ਪੱਤਰ ਜਾਰੀ ਕਰਦੇ ਹੋਏ ਤੁਰੰਤ ਕੰਮ ਸ਼ੁਰੂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ ਪ੍ਰਸ਼ਾਸਨ ਮੰਨਿਦਰਪਾਲ ਸਿੰਘ ਸਿੱਧੂ ਅਤੇ ਪੀ.ਆਰ.ਟੀ.ਸੀ ਦੇ ਹੋਰ ਅਧਿਕਾਰੀ ਤੋਂ ਇਲਾਵਾ ਆਈ.ਓ.ਸੀ.ਐਲ ਦੇ ਮੁੱਖ ਪ੍ਰਬੰਧਕ ਵਿਨੈ ਕੁਮਾਰ ਅਗਰਵਾਲ, ਸਹਾਇਕ ਪ੍ਰਬੰਧਕ ਸ਼ਿਵਹਰੀ ਸ਼ਰਮਾ ਅਤੇ ਇੰਜੀਨੀਅਰਿੰਗ ਤੋਂ ਹਰਸ਼ ਰਾਜ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande