ਪੰਜਾਬ ਸਰਕਾਰ ਵੱਲੋਂ ਬਿਮਾਰੀਆਂ ਦੇ ਪ੍ਰਕੋਪ ਰੋਕਣ ਲਈ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਕੀਤੀ
ਚੰਡੀਗੜ੍ਹ, 03 ਅਪ੍ਰੈਲ (ਹਿੰ.ਸ.)| ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਅਤੇ ਪਰਿਵਾਰ ਭਲਾਈ ਨੂੰ ਸੁਰੱਖਿਅਤ ਕਰਨ ਲਈ ਮਜ਼ਬੂਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮ
ਮੀਟਿੰਗ ਕਰਦੇ ਹੋਏ ਮੰਤਰੀ।


ਚੰਡੀਗੜ੍ਹ, 03 ਅਪ੍ਰੈਲ (ਹਿੰ.ਸ.)| ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਅਤੇ ਪਰਿਵਾਰ ਭਲਾਈ ਨੂੰ ਸੁਰੱਖਿਅਤ ਕਰਨ ਲਈ ਮਜ਼ਬੂਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਵੈਕਟਰ-ਬੋਰਨ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕਰਨ ਲਈ ਢਾਂਚਾ ਤਿਆਰ ਕੀਤਾ ਗਿਆ।

ਡਾ. ਬਲਬੀਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ “ਵਨ ਹੈਲਥ” ਪਹੁੰਚ ਦੀ ਬਹੁਤ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਡਾਇਗਨੋਸਟਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਜਿਸ ਦੇ ਤਹਿਤ ਹੁਣ 47 ਸੈਂਟੀਨੇਲ ਨਿਗਰਾਨੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਲਈ ਮੁਫ਼ਤ ਈਲੀਸਾ ਟੈਸਟਿੰਗ ਉਪਲਬਧ ਹੈ। ਇਸਦੇ ਨਾਲ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਮਲੇਰੀਆ ਅਤੇ ਡੇਂਗੂ ਟੈਸਟਿੰਗ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਵੱਖ-ਵੱਖ ਸਾਲਾਂ ਵਿੱਚ ਕੀਤੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 2021 ਵਿੱਚ ਡੇਂਗੂ ਦੇ 23,389 ਕੇਸ ਸਾਹਮਣੇ ਆਏ, ਜੋ 2025 ਵਿੱਚ ਘਟ ਕੇ ਸਿਰਫ 4,981 ਰਹਿ ਗਏ। ਇਸ ਦੌਰਾਨ ਮੌਤਾਂ ਦੀ ਗਿਣਤੀ 55 ਤੋਂ ਘਟ ਕੇ ਸਿਰਫ 8 ਰਹਿ ਗਈ। ਮੰਤਰੀ ਨੇ ਇਸ ਘਟਾਅ ਲਈ ਘਰ-ਘਰ ਜਾ ਕੇ ਕੀਤੀ ਨਿਗਰਾਨੀ ਅਤੇ ਪਿਛਲੇ ਸੀਜ਼ਨ ਦੌਰਾਨ 15 ਮਿਲੀਅਨ ਫੇਰੀਆਂ ਦੀ ਰਣਨੀਤਕ ਪਹੁੰਚ ਦਾ ਸ੍ਰੋਤ ਕਿਹਾ।

ਸਿਹਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ ਜਨ ਅੰਦੋਲਨ ਬਣਾਇਆ ਜਾਵੇ। ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਮਿਲ ਕਰਕੇ ਖੜ੍ਹਾ ਪਾਣੀ, ਕੂਲਰ, ਗਮਲੇ ਅਤੇ ਓਵਰਹੈੱਡ ਟੈਂਕਾਂ ਵਿੱਚ ਮੱਛਰਾਂ ਦੀਆਂ ਪ੍ਰਜਨਨ ਥਾਵਾਂ ਨੂੰ ਖਤਮ ਕੀਤਾ ਜਾਵੇ। ਡੇਂਗੂ ਹੁਣ ਪੇਂਡੂ ਖੇਤਰਾਂ ਵਿੱਚ ਵੀ ਵਧ ਰਿਹਾ ਹੈ, ਜਿਸ ਕਾਰਨ ਫੋਗਿੰਗ, ਲਾਰਵੀਸਾਈਡਲ ਸਪਰੇਅ ਅਤੇ ਗੈਂਬੂਸੀਆ ਮੱਛੀ ਛੱਡਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇ।

ਜ਼ੂਨੋਟਿਕ ਬਿਮਾਰੀਆਂ ਤੇ ਵੀ ਚਰਚਾ ਹੋਈ। ਡਾ. ਬਲਬੀਰ ਸਿੰਘ ਨੇ ਰਾਸ਼ਟਰੀ ਰੇਬੀਜ਼ ਕੰਟਰੋਲ ਪ੍ਰੋਗਰਾਮ ਤੇ ਜ਼ੋਰ ਦਿੱਤਾ। 746 ਸਰਕਾਰੀ ਸਿਹਤ ਸਹੂਲਤਾਂ ਵਿੱਚ ਐਂਟੀ-ਰੇਬੀਜ਼ ਟੀਕੇ ਉਪਲਬਧ ਹਨ। ਪਸ਼ੂਆਂ ਦੀ ਆਬਾਦੀ ਵਿੱਚ 70% ਹਰਡ ਇਮਿਊਨਿਟੀ ਲਈ ਸਹੂਲਤਾਂ ਵਧਾਉਣ ਦੀ ਲੋੜ ਹੈ। ਇੰਟੀਗ੍ਰੇਟਡ ਡਿਜੀਜ਼ ਸਰਵੇਲੈਂਸ ਪ੍ਰੋਗਰਾਮ ਰਿਅਲ-ਟਾਈਮ ਰਿਪੋਰਟਿੰਗ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕਰ ਰਿਹਾ ਹੈ। ਪ੍ਰਾਈਵੇਟ ਪ੍ਰੈਕਟੀਸ਼ਨਰ ਨੂੰ ਨੋਟੀਫਾਇਬਲ ਬਿਮਾਰੀਆਂ ਦੀ ਤੁਰੰਤ ਰਿਪੋਰਟ ਕਰਨ ਲਈ ਕਿਹਾ ਗਿਆ।

ਡਾ. ਬਲਬੀਰ ਸਿੰਘ ਨੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਪੀਣ ਵਾਲੇ ਪਾਣੀ ਦੀ 100% ਕਲੋਰੀਨੇਸ਼ਨ ਯਕੀਨੀ ਬਣਾਉਣ ਅਤੇ ਹੈਪੇਟਾਈਟਿਸ, ਡਾਇਰੀਆ ਅਤੇ ਹੈਜ਼ੇ ਦੇ ਹੌਟਸਪੌਟਸ ‘ਤੇ ਸੈਂਪਲਿੰਗ ਕਰਵਾਉਣ ਦੀ ਹਦਾਇਤ ਕੀਤੀ। ਫਿਰੋਜ਼ਪੁਰ ਦੇ ਹਜ਼ਾਰਾ ਸਿੰਘ ਵਾਲਾ ਪਿੰਡ ਵਿੱਚ ਫੈਲੀ ਲੈਪਟੋਸਪਾਇਰੋਸਿਸ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਨਾਲ ਦੌਰਾ ਕਰਨ ਦੀ ਯੋਜਨਾ ਬਣਾਈ ਗਈ।

ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਵਿੱਤ ਵਿਭਾਗ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰੇਗਾ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਸ਼ਾਪਾਂ ਵਿੱਚ ਮੱਛਰਾਂ ਦੇ ਬਰੀਡਿੰਗ ਸਥਾਨਾਂ ਨੂੰ ਨਿਬੇੜਨ ਲਈ ਕਦਮ ਲਏ ਜਾਣਗੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਦਿਤੀ ਸਲਾਰੀਆ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande