
ਮੋਹਾਲੀ, 03 ਅਪ੍ਰੈਲ (ਹਿੰ.ਸ.)|
ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਬਣਾਈ ਗਈ ਪੜਤਾਲੀਆ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ 7 ਮੈਂਬਰੀ ਪੜਤਾਲੀਆ ਕਮੇਟੀ ਨੇ ਜਤਿੰਦਰ ਸਿੰਘ ਅਤੇ ਗੁਰਮੇਜ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਨਾਲ ਜੁੜੇ ਮਾਮਲੇ ਦੀ ਜਾਂਚ ਦੌਰਾਨ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਵੀ ਇਸੇ ਕਮੇਟੀ ਵੱਲੋਂ ਐਸਜੀਪੀਸੀ ਦੇ ਸੈਕਟਰੀ ਪ੍ਰਤਾਪ ਸਿੰਘ ਨੂੰ ਸਸਪੈਂਡ ਕੀਤਾ ਜਾ ਚੁੱਕਾ ਹੈ, ਜਿਸ ਨਾਲ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ।
ਗੌਰਤਲਬ ਹੈ ਕਿ ਇਸ ਮਾਮਲੇ ਵਿੱਚ ਮੋਹਾਲੀ ਵਿੱਚ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਐਸਜੀਪੀਸੀ ਆਪਣੇ ਪੱਧਰ ‘ਤੇ ਵੀ ਪੂਰੀ ਜਾਂਚ ਕਰ ਰਹੀ ਹੈ ਅਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH