ਪੰਜਾਬ ਦੀ ਸਾਬਕਾ ਐਮ.ਪੀ. ਸਤਵਿੰਦਰ ਕੌਰ ਧਾਲੀਵਾਲ ਤੇ ਪੁੱਤਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ
ਚੰਡੀਗੜ੍ਹ, 03 ਅਪ੍ਰੈਲ (ਹਿੰ.ਸ.)| ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਦੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ ਅਤੇ ਉਨ੍ਹਾਂ ਦੇ ਪੁੱਤਰ ਜੁਗਵਿੰਦਰ ਸਿੰਘ ਧਾਲੀਵਾਲ ਦਾ ਪਾਰਟੀ ਵਿੱਚ ਵਾਪਸੀ ‘ਤੇ ਸਵਾਗਤ ਕੀਤਾ। ਬ
ਸ਼੍ਰੋਮਣੀ ਅਕਾਲੀ ਦਲ ’ਚ  ਸਤਵਿੰਦਰ ਕੌਰ ਨੂੰ ਸ਼ਾਮਲ ਕਰਦੇ ਹੋਏ ਸੁਖਬੀਰ ਬਾਦਲ।


ਚੰਡੀਗੜ੍ਹ, 03 ਅਪ੍ਰੈਲ (ਹਿੰ.ਸ.)| ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਦੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ ਅਤੇ ਉਨ੍ਹਾਂ ਦੇ ਪੁੱਤਰ ਜੁਗਵਿੰਦਰ ਸਿੰਘ ਧਾਲੀਵਾਲ ਦਾ ਪਾਰਟੀ ਵਿੱਚ ਵਾਪਸੀ ‘ਤੇ ਸਵਾਗਤ ਕੀਤਾ। ਬੀਬੀ ਧਾਲੀਵਾਲ ਪਹਿਲਾਂ “ਚੁੱਲ੍ਹਾ ਦਲ” ਨਾਲ ਜੁੜੀ ਹੋਈ ਸੀ ਅਤੇ ਉਨ੍ਹਾਂ ਦੀ ਪੀਏਸੀ ਮੈਂਬਰ ਵੀ ਰਹੀ ਹਨ। ਉਨ੍ਹਾਂ ਦੀ ਵਾਪਸੀ ਨੂੰ ਅਕਾਲੀ ਦਲ ਲਈ ਵੱਡੀ ਸਿਆਸੀ ਮਜ਼ਬੂਤੀ ਮੰਨਿਆ ਜਾ ਰਿਹਾ ਹੈ।

ਇਸ ਮੌਕੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਂ-ਪੁੱਤਰ ਦੀ ਘਰ ਵਾਪਸੀ ਪੰਥਕ ਏਕਤਾ ਵੱਲ ਇਕ ਸਹੀ ਅਤੇ ਲੋੜੀਂਦਾ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬੀਆਂ ਦੀ ਆਪਣੀ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗੀ। ਪਾਰਟੀ ਪ੍ਰਧਾਨ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਨਵੇਂ ਜੁੜ ਰਹੇ ਆਗੂ ਪਾਰਟੀ ਨੂੰ ਹੋਰ ਮਜ਼ਬੂਤੀ ਦੇਣਗੇ। ਸਿਆਸੀ ਮਾਹਿਰਾਂ ਦੇ ਮੁਤਾਬਕ ਬੀਬੀ ਧਾਲੀਵਾਲ ਦੀ ਵਾਪਸੀ ਨਾਲ ਅਕਾਲੀ ਦਲ ਨੂੰ ਜਮੀਨੀ ਪੱਧਰ ‘ਤੇ ਲਾਭ ਮਿਲ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਸਕਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande