
ਜਲਾਲਾਬਾਦ, 03 ਅਪ੍ਰੈਲ (ਹਿੰ.ਸ.)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 6.10 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਮੀਤ ਵਾਸੀ ਜਲਾਲਾਬਾਦ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਐਚ.ਸੀ. ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਜਸਮੀਤ ਵਾਸੀ ਜਲਾਲਾਬਾਦ ਹੈਰੋਇਨ ਵੇਚਣ ਦੀ ਆਦੀ ਹੈ। ਸੂਚਨਾ ਮਿਲੀ ਸੀ ਕਿ ਉਹ ਗੋਬਿੰਦ ਨਗਰੀ ਨੂੰ ਜਾਣ ਵਾਲੀ ਕੱਚੀ ਸੜਕ ਦੇ ਕਿਨਾਰੇ ਗਾਹਕਾਂ ਦੀ ਉਡੀਕ ਕਰ ਰਹੀ ਹੈ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ 'ਤੇ ਰੇਡ ਕਰਕੇ ਉਸਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 6.10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜ਼ਮ ਖਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ