ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਮੰਦਰ ਸਾਹਿਬ ‘ਚ ਵੱਡੀ ਗਿਣਤੀ ’ਚ ਸੰਗਤ ਨਤਮਸਤਕ
ਅੰਮ੍ਰਿਤਸਰ, 30 ਅਪ੍ਰੈਲ (ਹਿੰ.ਸ.)| ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖਾਂ ਦੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਪਾਵਨ ਦਿਹਾੜੇ ‘ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਦਰਸ਼ਨ ਕੀਤ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦਾ ਭਾਰੀ ਇਕੱਠ।


ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਗਈ ਸਜਾਵਟ।


ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ।


ਅੰਮ੍ਰਿਤਸਰ, 30 ਅਪ੍ਰੈਲ (ਹਿੰ.ਸ.)| ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖਾਂ ਦੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਪਾਵਨ ਦਿਹਾੜੇ ‘ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਦਰਸ਼ਨ ਕੀਤੇ ਗਏ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਗਿਆ।

ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਵੱਲੋਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦਾ ਜੀਵਨ ਮਨੁੱਖਤਾ ਲਈ ਇੱਕ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਗੁਰੂ ਅੰਗਦ ਦੇਵ ਜੀ ਦੀ ਚਰਨ ਸ਼ਰਨ ਵਿੱਚ ਰਹਿ ਕੇ ਲੰਬੇ ਸਮੇਂ ਤੱਕ ਨਿਸ਼ਕਾਮ ਸੇਵਾ ਕੀਤੀ ਅਤੇ ਉਸ ਤੋਂ ਬਾਅਦ ਗੁਰਗੱਦੀ ਪ੍ਰਾਪਤ ਕੀਤੀ।

ਉਨ੍ਹਾਂ ਕਿਹਾ ਕਿ ਗੁਰੂ ਅਮਰਦਾਸ ਜੀ ਨੇ ਸਮਾਜਿਕ ਬੁਰਾਈਆਂ ਖ਼ਿਲਾਫ਼ ਅਹਿਮ ਯੋਗਦਾਨ ਪਾਇਆ। ਸਤੀ ਪ੍ਰਥਾ ਦਾ ਡਟ ਕੇ ਵਿਰੋਧ ਕਰਦੇ ਹੋਏ ਉਨ੍ਹਾਂ ਇਸਨੂੰ ਖਤਮ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਇਸਤ੍ਰੀਆਂ ਨੂੰ ਸਮਾਨ ਅਧਿਕਾਰਾਂ ਦਾ ਸੰਦੇਸ਼ ਦਿੱਤਾ।

ਗਿਆਨੀ ਰਾਜਦੀਪ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਗੁਰਮਤਿ ਦੇ ਪ੍ਰਚਾਰ ਲਈ ਮੰਜੀ ਅਤੇ ਪੀੜੀ ਪ੍ਰਣਾਲੀ ਦੀ ਸਥਾਪਨਾ ਕੀਤੀ ਗਈ, ਜਿਸ ਨਾਲ ਧਰਮ ਦਾ ਸੰਦੇਸ਼ ਦੂਰ-ਦੂਰ ਤੱਕ ਪਹੁੰਚਿਆ। ਇਸ ਤੋਂ ਇਲਾਵਾ ਗੋਇੰਦਵਾਲ ਸਾਹਿਬ ਵਿੱਚ 84 ਪੌੜੀਆਂ ਵਾਲੀ ਬਾਉਲੀ ਸਾਹਿਬ ਦਾ ਨਿਰਮਾਣ ਵੀ ਉਨ੍ਹਾਂ ਦੀ ਮਹੱਤਵਪੂਰਨ ਦੇਣ ਹੈ।

ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ ਅਤੇ ਬੜੀ ਸ਼ਰਧਾ ਨਾਲ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਵਿੱਚ ਪਹੁੰਚ ਕੇ ਗੁਰਬਾਣੀ ਨਾਲ ਜੁੜਨ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande