ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦੇ ਕੰਮ ਦਾ ਲਿਆ ਜਾਇਜ਼ਾ
ਚੰਡੀਗੜ੍ਹ, 30 ਅਪ੍ਰੈਲ (ਹਿੰ.ਸ.)| ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਬੰਗਾ ਦੇ ਪਿੰਡ ਢੱਕ ਮਜਾਰਾ ਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਨੂੰ ਪਾਣੀ ਦੇਣ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ
ਮੌਕੇ ’ਤੇ ਜਾਇਜਾ ਲੈਂਦੇ ਹੋਏ ਮੰਤਰੀ ਬਰਿੰਦਰ ਕੁਮਾਰ ਗੋਇਲ।


ਚੰਡੀਗੜ੍ਹ, 30 ਅਪ੍ਰੈਲ (ਹਿੰ.ਸ.)| ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਬੰਗਾ ਦੇ ਪਿੰਡ ਢੱਕ ਮਜਾਰਾ ਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਨੂੰ ਪਾਣੀ ਦੇਣ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ 1030 ਏਕੜ ਜ਼ਮੀਨ ਨੂੰ ਪਾਈਪਲਾਈਨ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਦਕਿ ਪਹਿਲਾਂ ਸਿਰਫ਼ 33 ਏਕੜ ਨੂੰ ਹੀ ਪਾਣੀ ਦਿੱਤਾ ਜਾ ਰਿਹਾ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵਲੋਂ ਲੋਕਾਂ ਨੂੰ ਲੋੜੀਂਦੀ ਮਾਤਰਾ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਕੇ ਸੋਕੇ ਤੋਂ ਬਚਾਉਣ ਲਈ ਔੜ ਹੈਡਵਰਕਸ ਉਤੇ ਸੰਜੀਦੇ ਉਪਰਾਲੇ ਕੀਤੇ ਗਏ ਹਨ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵਾਂ ਸ਼ਹਿਰ ਬਰਾਂਚ 'ਤੇ ਮੌਜੂਦ ਔੜ ਹੈਡ ਉਪਰ ਸਾਲ 2023 ਵਿੱਚ ਗੇਟ ਗੇਅਰਿੰਗ ਸਿਸਟਮ ਇੰਸਟਾਲ ਕੀਤਾ ਗਿਆ ਸੀ ਜਿਸ ਉਪਰੰਤ ਅਪਰਾ ਰਜਵਾਹਾ, ਲਸਾੜਾ ਰਜਵਾਹਾ ਅਤੇ ਬਖਲੌਰ ਡਿੱਚ ਨੂੰ ਲੋੜ ਅਨੁਸਾਰ ਪੂਰਾ ਪਾਣੀ ਮਿਲਣਾ ਸ਼ੁਰੂ ਹੋਇਆ। ਹੁਣ ਬਖਲੌਰ ਡਿੱਚ ਦੀ ਟੇਲ ਐਂਡ ’ਤੇ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਟੇਲ ਫਰੰਟ ਅਤੇ ਟੇਲ ਲੈਫਟ ਦੇ ਖੇਤਾਂ ਵਿੱਚ ਕੁੱਲ 16,829 ਫੁੱਟ ਦੀ ਪਾਈਪਲਾਈਨ ਪਾਈ ਜਾ ਰਹੀ ਹੈ। ਇਸ ਨਾਲ ਸਿੰਚਾਈ ਅਧੀਨ ਰਕਬਾ ਮੌਜੂਦਾ 33 ਏਕੜ ਤੋਂ ਵਧ ਕੇ 1,030 ਏਕੜ ਤੱਕ ਵਧੇਗਾ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਤਹਿਸੀਲ ਫਿਲੌਰ ਦੇ ਪਿੰਡ ਮੰਡੀ ਅਤੇ ਢੱਕ ਮਜ਼ਾਰਾ ਨੂੰ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਹੁਣ ਇਸ ਹੈਡ ਵਰਕਸ ਤੋਂ ਕਿਤੇ ਪਾਣੀ ਨਾਲ ਨੁਕਸਾਨ ਨਹੀਂ ਹੁੰਦਾ ਅਤੇ ਨਾ ਹੀ ਕਿਤੇ ਸੋਕਾ ਪੈਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਪਰਾ ਸੈਕਸ਼ਨ ਤੋਂ ਪਹਿਲਾਂ 7000 ਏਕੜ ਨੂੰ ਪਾਣੀ ਲੱਗਦਾ ਸੀ ਪਰ ਹੁਣ 20,000 ਏਕੜ ਨੂੰ ਪਾਣੀ ਮਿਲੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande