ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 30 ਅਪ੍ਰੈਲ (ਹਿੰ.ਸ.)| ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਅਹੁਦੇਦਾਰਾਂ ਵੱਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (38) ਦੇ ਬੇਵਕਤ ਦੇਹਾਂਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ,
ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ


ਲੁਧਿਆਣਾ, 30 ਅਪ੍ਰੈਲ (ਹਿੰ.ਸ.)| ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਅਹੁਦੇਦਾਰਾਂ ਵੱਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (38) ਦੇ ਬੇਵਕਤ ਦੇਹਾਂਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ, ਪ੍ਰਗਟ ਸਿੰਘ ਸਰਪ੍ਰਸਤ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਸਰਪਸਤ ਡਾ. ਗੁਰਭਜਨ ਗਿੱਲ, ਦਿਲਬਾਗ ਸਿੰਘ ਖਤਰਾਏ ਕਲਾਂ, ਅਮਰਿੰਦਰ ਸਿੰਘ ਜੱਸੋਵਾਲ, ਕਲਾ ਪ੍ਰੇਮੀ ਡਾ. ਨਿਰਮਲ ਜੋੜਾ, ਸਰਪ੍ਰਸਤ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਅਤ ਸਿੰਘ ਦਾਖਾ, ਕੋਆਰਡੀਨੇਟਰ ਪ੍ਰਿਥੀਪਾਲ ਸਿੰਘ ਬਡਾਲਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੁੜੀ ਹੋਈ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰ ਨੂੰ ਇਹ ਭਾਣਾ ਸਹਿਣ ਕਰਨ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande