
ਚੰਡੀਗੜ੍ਹ, 04 ਅਪ੍ਰੈਲ (ਹਿੰ.ਸ.)। ਅਬੋਹਰ ਅਤੇ ਆਸਪਾਸ ਦੇ ਪਿੰਡਾਂ ਵਿੱਚ ਸ਼ਨੀਵਾਰ ਦੁਪਹਿਰ ਮੌਸਮ ਅਚਾਨਕ ਬਦਲ ਗਿਆ। ਤੇਜ਼ ਮੀਂਹ ਦੇ ਨਾਲ ਲਗਭਗ ਅੱਧੇ ਘੰਟੇ ਤੱਕ ਗੜ੍ਹੇਮਾਰੀ ਹੋਈ, ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਇਲਾਕੇ ਵਿੱਚ ਤੇਜ਼ ਮੀਂਹ ਅਤੇ ਗੜ੍ਹੇਮਾਰੀ ਦਰਜ ਕੀਤੀ ਗਈ ਹੈ।
ਕਿਸਾਨ ਆਗੂ ਸੁਧੀਰ ਭਾਦੂ ਨੇ ਧਾਣੀ ਬੀਰਬਲ ਦਾ ਦੌਰਾ ਕੀਤਾ, ਜਿੱਥੇ ਗੜ੍ਹੇਮਾਰੀ ਕਾਰਨ ਕਈ ਕਿਸਾਨਾਂ ਦੀ ਕਣਕ ਦੀ ਤਿਆਰ ਖੜੀ ਫਸਲ ਬਰਬਾਦ ਹੋ ਗਈ। ਪ੍ਰਭਾਵਿਤ ਕਿਸਾਨਾਂ ਵਿੱਚ ਰਾਜਕੁਮਾਰ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਅਮੀਚੰਦ ਅਤੇ ਕਰਮਜੀਤ ਸ਼ਾਮਿਲ ਹਨ। ਉਨ੍ਹਾਂ ਦੀ ਤਿਆਰ ਫਸਲ ਖ਼ਰਾਬ ਹੋਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨ ਨੇਤਾ ਭਾਦੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖ਼ਰਾਬ ਹੋਈ ਫਸਲਾਂ ਦੀ ਜ਼ਲਦੀ ਗਿਰਦਾਵਰੀ ਕਰਵਾਈ ਜਾਵੇ ਅਤੇ ਮੁਆਵਜਾ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਹੀਂ ਹੋਈ ਤਾਂ ਸੋਮਵਾਰ ਨੂੰ ਐਸ.ਡੀ.ਐਮ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨਾਲ ਸਰਪੰਚ ਕਰਮਜੀਤ ਸਿੰਘ, ਰਾਜਿੰਦਰ ਕੁਮਾਰ, ਸੁਨੀਲ ਕੁਮਾਰ, ਰਾਜ ਕੁਮਾਰ, ਤੇਜਾ ਰਾਮ ਅਤੇ ਅਸ਼ੋਕ ਕੁਮਾਰ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH