
ਅੰਮ੍ਰਿਤਸਰ, 05 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਮਹਿਲਾ ਕਾਂਗਰਸ ਸ਼ਹਿਰੀ ਦੀ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਸ਼ਰਮਾ ਨੇ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਪਾਰਟੀ ਦੇ ਰਾਸ਼ਟਰੀ ਨੇਤ੍ਰਿਤਵ ਨੂੰ ਅਸਤੀਫਾ ਭੇਜਿਆ ਗਿਆ, ਜਿਸ ਵਿੱਚ ਉਨ੍ਹਾਂ ਨੇ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ। ਅਸਤੀਫਾ ਪੱਤਰ ਵਿੱਚ ਸ਼ਿਵਾਨੀ ਸ਼ਰਮਾ ਨੇ ਆਪਣੇ ਕਾਰਜਕਾਲ ਨੂੰ ਸਨਮਾਨਜਨਕ ਦੱਸਦਿਆਂ ਪਾਰਟੀ ਨੇਤ੍ਰਿਤਵ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ਉਹ ਪਾਰਟੀ ਦੀ ਵਿਚਾਰਧਾਰਾ ਨਾਲ ਹਮੇਸ਼ਾਂ ਜੁੜੀਆਂ ਰਹਿਣਗੀਆਂ ਅਤੇ ਭਵਿੱਖ ਵਿੱਚ ਵੀ ਸੰਗਠਨ ਦਾ ਸਮਰਥਨ ਜਾਰੀ ਰੱਖਣਗੀਆਂ। ਫਿਲਹਾਲ ਪਾਰਟੀ ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ਿਵਾਨੀ ਸ਼ਰਮਾ ਨੇ ਆਪਣਾ ਅਸਤੀਫਾ ਭੇਜ ਦਿੱਤਾ ਸੀ, ਪਰ ਪਾਰਟੀ ਹਾਈਕਮਾਨ ਵੱਲੋਂ ਇਸਨੂੰ ਹਾਲੇ ਤੱਕ ਅਧਿਕਾਰਕ ਤੌਰ ‘ਤੇ ਮਨਜ਼ੂਰ ਨਹੀਂ ਕੀਤਾ ਗਿਆ। ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਸਰ ਦੀ ਰਾਜਨੀਤੀ ਵਿੱਚ ਚਰਚਾਵਾਂ ਦਾ ਦੌਰ ਹੋਰ ਤੇਜ਼ ਹੋ ਗਿਆ ਹੈ। ਫਿਲਹਾਲ ਇਸ ਮਾਮਲੇ ‘ਤੇ ਪਾਰਟੀ ਵੱਲੋਂ ਕੋਈ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ। ਗੌਰਤਲਬ ਹੈ ਕਿ ਸ਼ਿਵਾਨੀ ਸ਼ਰਮਾ ਕਾਂਗਰਸ ਵਿੱਚ ਕਾਫ਼ੀ ਸਰਗਰਮ ਰਹੀਆਂ ਹਨ ਅਤੇ ਹਰ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੀਆਂ ਰਹੀਆਂ ਹਨ। 26 ਮਾਰਚ ਨੂੰ ਵੀ ਉਨ੍ਹਾਂ ਨੇ ਗੈਸ ਸਿਲੈਂਡਰ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਿਲੈਂਡਰ ਲੈ ਕੇ ਸਰਕਾਰ ਨੂੰ ਘੇਰਿਆ ਅਤੇ ਮਹਿੰਗਾਈ ਦੇ ਮੁੱਦੇ ‘ਤੇ ਜ਼ੋਰਦਾਰ ਵਿਰੋਧ ਦਰਜ ਕਰਵਾਇਆ ਸੀ। ਇਸ ਤਰ੍ਹਾਂ ਦੇ ਤਾਜ਼ਾ ਕਦਮਾਂ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਹੋਰ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ ਅਤੇ ਰਾਜਨੀਤਿਕ ਗਲਿਆਰਿਆਂ ਵਿੱਚ ਇਸਦੇ ਵੱਖ-ਵੱਖ ਮਾਇਨੇ ਕੱਢੇ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH