ਪਟਿਆਲਾ ’ਚ ਗਰੀਬ ਬੱਚਿਆਂ ਦਾ ਸਕੂਲ ਬੰਦ ਕਰਨਾ ਅਤਿ ਨਿੰਦਣਯੋਗ : ਡਾ. ਕਰੀਮਪੁਰੀ
ਪਟਿਆਲਾ/ਚੰਡੀਗੜ੍ਹ, 05 ਅਪ੍ਰੈਲ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਪਟਿਆਲਾ ਵਿਖੇ ਲੋਹੇ ਦੇ ਛੱਪਰਾਂ ਹੇਠ ਚੱਲ ਰਹੇ ਸਕੂਲ ਨੂੰ ਬੰਦ ਕਰਨ ਦੇ ਸਰਕਾਰੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲ
ਗੱਲਬਾਤ ਕਰਦੇ ਡਾਕਟਰ ਅਵਤਾਰ ਸਿੰਘ ਕਰੀਮਪੁਰੀ


ਪਟਿਆਲਾ/ਚੰਡੀਗੜ੍ਹ, 05 ਅਪ੍ਰੈਲ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਪਟਿਆਲਾ ਵਿਖੇ ਲੋਹੇ ਦੇ ਛੱਪਰਾਂ ਹੇਠ ਚੱਲ ਰਹੇ ਸਕੂਲ ਨੂੰ ਬੰਦ ਕਰਨ ਦੇ ਸਰਕਾਰੀ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਚਾਰੀ ਜਾ ਰਹੀ ਸਿੱਖਿਆ ਕ੍ਰਾਂਤੀ ਦਾ ਅਸਲੀ ਅਤੇ ਕੋਝਾ ਚਿਹਰਾ ਅੱਜ ਜਨਤਾ ਦੇ ਸਾਹਮਣੇ ਆ ਗਿਆ ਹੈ।

ਡਾ. ਕਰੀਮਪੁਰੀ ਨੇ ਕਿਹਾ ਕਿ ਜਿਹੜੇ ਗਰੀਬ ਬੱਚੇ ਪਹਿਲਾਂ ਹੀ ਬੇਹੱਦ ਮਾੜੀਆਂ ਹਾਲਤਾਂ ਅਤੇ ਲੋਹੇ ਦੇ ਛੱਪਰਾਂ ਹੇਠ ਪੜ੍ਹਨ ਲਈ ਮਜ਼ਬੂਰ ਸਨ, ਸਰਕਾਰ ਉਨ੍ਹਾਂ ਤੋਂ ਪੜ੍ਹਾਈ ਦਾ ਆਖਰੀ ਸਾਧਨ ਵੀ ਖੋਹ ਰਹੀ ਹੈ। ਸਰਕਾਰ ਇੱਕ ਪਾਸੇ 'ਸਕੂਲ ਆਫ ਐਮੀਨੈਂਸ' ਦੇ ਵੱਡੇ-ਵੱਡੇ ਇਸ਼ਤਿਹਾਰ ਦੇ ਕੇ ਵਾਹ-ਵਾਹੀ ਖੱਟ ਰਹੀ ਹੈ, ਪਰ ਦੂਜੇ ਪਾਸੇ ਜ਼ਮੀਨੀ ਪੱਧਰ 'ਤੇ ਚੱਲ ਰਹੇ ਸਕੂਲਾਂ ਨੂੰ ਤਾਲੇ ਲਗਾ ਕੇ ਗਰੀਬਾਂ ਦੇ ਬੱਚਿਆਂ ਨੂੰ ਅਨਪੜ੍ਹ ਰੱਖਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਮੰਗ ਕਰਦੀ ਹੈ ਕਿ ਇਸ ਸਕੂਲ ਨੂੰ ਬੰਦ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਵਾਲੀ ਪੱਕੀ ਇਮਾਰਤ ਮੁਹੱਈਆ ਕਰਵਾਈ ਜਾਵੇ। ਸਰਕਾਰ ਦਾ ਇਹ ਕਦਮ ਸਿੱਖਿਆ ਵਿਰੋਧੀ ਅਤੇ ਗਰੀਬ ਵਿਰੋਧੀ ਹੈ। ਜੇਕਰ ਇਹ ਫੈਸਲਾ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਬਹੁਜਨ ਸਮਾਜ ਪਾਰਟੀ ਸੜਕਾਂ 'ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗੀ।

ਇਸ ਮੌਕੇ ਪਾਰਟੀ ਦੇ ਸਟੇਟ ਕੋਆਰਡੀਨੇਟਰ ਪਰਜਾਪਤੀ ਅਜੀਤ ਸਿੰਘ ਭੈਣੀ, ਸਟੇਟ ਵਾਈਸ ਪ੍ਰੈਜੀਡੈਂਟ ਬਲਦੇਵ ਸਿੰਘ ਮਹਿਰਾ, ਸਟੇਟ ਜਨਰਲ ਸੈਕਟਰੀ ਜੋਨ ਇੰਚਾਰਜ਼ ਠੇਕੇਦਾਰ ਹਰਭਜਨ ਸਿੰਘ ਬਜਹੇੜੀ, ਸਟੇਟ ਜਨਰਲ ਸੈਕਟਰੀ ਲੋਕ ਸਭਾ ਇੰਚਾਰਜ ਬਲਜੀਤ ਸਿੰਘ ਸਲਾਣਾ, ਸਟੇਟ ਜਨਰਲ ਸੈਕਟਰੀ ਲੋਕ ਸਭਾ ਇੰਚਾਰਜ ਜੋਗਾ ਸਿੰਘ, ਰਿਟਾਇਰਡ ਈਟੀਓ ਜਰਨੈਲ ਸਿੰਘ ਸਮੇਤ ਹੋਰ ਲੀਡਰਸ਼ਿਪ ਵੀ ਮੌਜੂਦ ਰਹੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande