ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 05 ਅਪ੍ਰੈਲ (ਹਿੰ.ਸ.)। ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋ ਉਨ੍ਹਾਂ ਦਾ ਸਵਾਗਤ ਕੀਤਾ ਗਿ
ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ


ਅੰਮ੍ਰਿਤਸਰ, 05 ਅਪ੍ਰੈਲ (ਹਿੰ.ਸ.)। ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਅਨਿਮੇਸ਼ ਪ੍ਰਮਾਣਿਕ ਵੱਲੋਂ ਉਚੇਚੇ ਤੌਰ `ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ਬੀਤੇ ਸਮੇਂ ਦੌਰਾਨ ਮਾਰੀਆਂ ਗਈਆ ਮੱਲਾਂ ਪ੍ਰਤੀ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 2.35 ਐੱਲ.ਐੱਲ.ਪੀ.ਡੀ ਫਰਮੈਂਟਿਡ ਡੇਅਰੀ ਐਂਡ ਅਦਰ ਪ੍ਰੋਡਕਟਸ ਡੇਅਰੀ ਪਲਾਂਟ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਲੱਗਭੱਗ 136 ਕਰੋੜ ਰੁਪਏ ਦਾ ਹੈ ਅਤੇ ਇਸ ਪੋ੍ਰਜੈਕਟ ਵਿੱਚ ਦੁੱਧ ਪਦਾਰਥ ਬਣਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਵਰਤੋਂ ਹੋਵੇਗੀ, ਜਿਸ ਨਾਲ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਦੁੱਧ ਪਦਾਰਥ ਬਣਾਉਣ ਦੀ ਸਮਰੱਥਾ ਵਿੱਚ ਵਾਧਾ ਹੋਣ ਦੇ ਨਾਲ ਨਾਲ ਦੁੱਧ ਪਦਾਰਥਾਂ ਦੀ ਗੁਣਵੱਤਾ ਵਿੱਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋ੍ਰਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਖਪਤਕਾਰਾ ਨੂੰ ਚੰਗੀ ਗੁਣਵੱਤਾ ਦਾ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰਵਾਏ ਜਾਣਗੇ ਉੱਥੇ ਹੀ ਇਸ ਨਾਲ ਕਿਸਾਨਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ ਆਦਿ ਨੂੰ ਫਾਇਦਾ ਹੋਵੇਗਾ।

ਮੌਜੂਦਾ ਸਮੇਂ ਦੌਰਾਨ ਇਸ ਪ੍ਰੋਜੈਕਟ ਦਾ ਈ.ਟੀ.ਪੀ. ਦਾ ਕੰਮ ਲੱਗਭੱਗ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਕੁੱਝ ਦਿਨਾਂ ਤੱਕ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਦਾ ਬਾਕੀ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਇਹ ਪ੍ਰੋਜੈਕਟ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ।

ਇਸ ਮੌਕੇ ਭੁਪਿੰਦਰ ਸਿੰਘ, ਵਾਈਸ ਚੇਅਰਮੈਨ, ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ ਡਾਇਰੈਕਟਰਜ਼ ਅਮਨਦੀਪ ਸਿੰਘ, ਪਲਵਿੰਦਰ ਸਿੰਘ, ਗੁਰਮੁੱਖ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਬਾਜ ਸਿੰਘ ਅਤੇ ਸੰਜੀਵ ਸ਼ਰਮਾ ਜਨਰਲ ਮੈਨੇਜਰ ਨੁਮਾਇੰਦਾ ਮਿਲਕਫੈੱਡ, ਪੰਜਾਬ, ਦੇ ਨਾਲ-ਨਾਲ ਰਾਜੇਸ਼ ਕੁਮਾਰ, ਰਿਜ਼ਨਲ ਹੈਡ (ਐੱਨ.ਡੀ.ਡੀ.ਬੀ.), ਸੰਦੀਪ ਧੀਮਾਨ ਸੀਨੀਅਰ ਮੈਨੇਜਰ (ਐੱਨ.ਡੀ.ਡੀ.ਬੀ.), ਸ਼੍ਰੇਅਸ ਜੈਨ, ਸੀਨੀਅਰ ਮੈਨੇਜਰ ਈ.ਐੱਸ. (ਐੱਨ.ਡੀ.ਡੀ.ਬੀ.), ਆਰ.ਪੀ. ਐੱਸ. ਬਾਲੀ, ਮੈਨੇਜਰ ਏ.ਬੀ ਗਰੁੱਪ (ਐੱਨ.ਡੀ.ਡੀ.ਬੀ.) ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਅਧਿਕਾਰੀ/ਕਰਮਚਾਰੀ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande