ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡ ਬੋਦੇ ਦੀ ਖੂਹੀ ਨੂੰ 25 ਲੱਖ ਦੀ ਸਪੈਸ਼ਲ ਗਰਾਂਟ
ਪਿੰਡ ‘ਚ ਸਟਰੀਟ ਲਾਈਟਾਂ ਅਤੇ ਸੜਕਾਂ ਦਾ ਵਿਕਾਸ ਹੋਵੇਗਾ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ।


ਬਟਾਲਾ, 05 ਅਪ੍ਰੈਲ (ਹਿੰ.ਸ.)| ਸ਼ੈਰੀ ਕਲਸੀ ਨੇ ਆਪਣੇ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ। ਇਸ ਗਰਾਂਟ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਉਣ ਅਤੇ ਸੜਕਾਂ ਨੂੰ ਚੌੜਾ ਕਰਨ ਦੇ ਕੰਮ ਕੀਤੇ ਜਾਣਗੇ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਆਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਇਹ ਐਲਾਨ ਕੀਤਾ ਗਿਆ ਸੀ ਕਿ ਜੋ ਪਿੰਡ ਸਭ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ, ਉਸਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ। ਇਸ ਦੇ ਤਹਿਤ ਪਿੰਡ ਬੋਦੇ ਦੀ ਖੂਹੀ ਨੂੰ ਇਹ ਰਕਮ ਦਿੱਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਵੀ ਵੰਡੇ ਜਾ ਚੁੱਕੇ ਹਨ। ਇਹ ਰਕਮ ਪਿੰਡਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ ਅਤੇ ਹੋਰ ਜਨਤਕ ਭਲਾਈ ਦੇ ਕੰਮਾਂ ‘ਤੇ ਖਰਚ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਸਰਪੰਚ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਹਿਣੀ ਤੇ ਕਰਣੀ ਦੇ ਪੱਕੇ ਨੇਤਾ ਹਨ ਅਤੇ ਹਮੇਸ਼ਾ ਆਪਣੇ ਵਾਅਦੇ ਪੂਰੇ ਕਰਦੇ ਹਨ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਹੋ ਰਹੇ ਹਨ ਅਤੇ ਵਿਧਾਇਕ ਹਰ ਵੇਲੇ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande