
ਫਾਜ਼ਿਲਕਾ, 06 ਅਪ੍ਰੈਲ (ਹਿੰ.ਸ.)। ਨਸ਼ਿਆਂ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਫਾਜ਼ਿਲਕਾ ਅਧੀਨ ਥਾਣਾ ਸਦਰ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਅਤੇ 430 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਣ ਬੰਤਾ ਸਿੰਘ ਅਤੇ ਬੰਸੋ ਬਾਈ ਵਾਸੀ ਝੁੱਗੇ ਗੁਲਾਬ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਚੌਂਕੀ ਇੰਚਾਰਜ ਮੰਡੀ ਲਾਧੂਕਾ ਸਹਾਇਕ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਪਿੰਡ ਝੁੱਗੇ ਗੁਲਾਬ ਸਿੰਘ ਦੇ ਨਜ਼ਦੀਕ ਮੌਜੂਦ ਸਨ। ਇਸ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬੰਤਾ ਸਿੰਘ ਅਤੇ ਬੰਸੋ ਬਾਈ ਵਾਸੀ ਝੁੱਗੇ ਗੁਲਾਬ ਸਿੰਘ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਆ ਸਕਦੇ ਹਨ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਉਕਤ ਦੋਵਾਂ ਨੂੰ 45 ਨਸ਼ੀਲੀਆਂ ਗੋਲੀਆਂ ਅਤੇ 430 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੇ ਐਨਡੀਪੀਐਸ ਐਕਟ ਅਤੇ 223 ਬੀਐਨਐਸ ਦੇ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ