ਫਾਜ਼ਿਲਕਾ : ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਅਗਨੀਵੀਰ ਭਰਤੀ ਲਿਖਤੀ ਪੇਪਰ ਲਈ ਸਿਖਲਾਈ ਜਾਰੀ
ਫਾਜ਼ਿਲਕਾ, 06 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ– ਬਾਦਲ ਰੋਡ) ਵੱਲੋਂ ਫਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ
ਫਾਜ਼ਿਲਕਾ : ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਅਗਨੀਵੀਰ ਭਰਤੀ ਲਿਖਤੀ ਪੇਪਰ ਲਈ ਸਿਖਲਾਈ ਜਾਰੀ


ਫਾਜ਼ਿਲਕਾ, 06 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ– ਬਾਦਲ ਰੋਡ) ਵੱਲੋਂ ਫਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫਤ ਪੂਰਵ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਨੇ ਦੱਸਿਆ ਕਿ ਏ.ਆਰ.ਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ ।

ਭਰਤੀ ਹੋਣ ਦੇ ਚਾਹਵਾਨ ਯੁਵਕ ਹੁਣ ਮਿਤੀ 10 ਅਪ੍ਰੈਲ 2026 ਤੱਕ www.joinindianarmy.nic.in ਵੈੱਬ ਸਾਈਟ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਆਨ-ਲਾਈਨ ਅਪਲਾਈ ਕਰਨ ਉਪਰੰਤ ਫਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ-ਬਾਦਲ ਰੋਡ) ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਕਰਨ। ਇਸ ਸਮੇਂ ਕੈਂਪ ਵਿੱਚ 200 ਦੇ ਕਰੀਬ ਯੁਵਕ ਪੇਪਰ ਦੀ ਤਿਆਰੀ ਕਰ ਰਹੇ ਹਨ। ਲਿਖਤੀ ਪੇਪਰ ਦੀ ਤਿਆਰੀ ਡਿਜ਼ੀਟਲ ਸਮਾਰਟ ਕਲਾਸ ਰੂਮਜ਼ ਵਿੱਚ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ। ਉਕਤ ਜਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 09 ਅਪ੍ਰੈਲ 2026 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਦਸਤਾਵੇਜ਼ ਸਮੇਤ ਨਿੱਜੀ ਤੌਰ ’ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande